ADVERTISEMENTs

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸੰਭਾਲਣਗੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ, ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਨੇ ਅਸਤੀਫ਼ਾ ਕੀਤਾ ਸੀ ਰੱਦ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਮਗਰੋਂ ਸੇਵਾਵਾਂ ਸੰਭਾਲਣ ਦਾ ਕੀਤਾ ਐਲਾਨ

File Photo / SGPC

ਅੱਜ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਮੀਟਿੰਗ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਸੰਭਾਲਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਅੱਜ ਮੀਟਿੰਗ ਤੋਂ ਬਾਅਦ ਧਾਮੀ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਵਿਚ ਮੁੜ ਆਪਣਾ ਅਹੁਦਾ ਸੰਭਾਲ ਲੈਣਗੇ।

ਲਗਭਗ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ।ਧਾਮੀ ਨੇ ਕਿਹਾ ਕਿ ਅੰਤਰਿੰਗ ਕਮੇਟੀ ਵੱਲੋਂ ਉਨ੍ਹਾਂ ਦਾ ਅਸਤੀਫਾ ਨਾ ਮਨਜ਼ੂਰ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਮੁੜ ਪ੍ਰਧਾਨਗੀ ਪਦ ‘ਤੇ ਵਾਪਿਸ ਜਾਣਾ ਪੈ ਰਿਹਾ ਹੈ।

ਜਦੋਂ ਉਨ੍ਹਾਂ ਤੋਂ ਸੁਖਬੀਰ ਸਿੰਘ ਬਾਦਲ ਨਾਲ ਗਿਲੇ ਸ਼ਕਵਿਆਂ ਸਬੰਧੀ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ ਤੇ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸੀ। ਇਸ ਲਈ ਕੁਝ ਗੱਲਾਂ ਪੰਥ ਤੇ ਪਾਰਟੀ ਦੇ ਵੱਡੇ ਹਿੱਤਾਂ ਲਈ ਲੋੜੀਂਦੀਆਂ ਸਨ। ਮੇਰਾ ਕੋਈ ਨਿੱਜੀ ਸਵਾਰਥ ਨਹੀ ਸੀ, ਸੋ ਉਨ੍ਹਾਂ ਗੱਲਾਂ ‘ਤੇ ਗੱਲਬਾਤ ਕਰਨੀ ਬਹੁਤ ਜ਼ਰੂਰੀ ਸੀ। 

ਉਨ੍ਹਾਂ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਸਿੰਘ ਸਾਹਿਬਾਨ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰ-ਵਾਰ ਮੈਨੂੰ ਅਸਤੀਫ਼ਾ ਵਾਪਸ ਲੈਣ ਲਈ ਅਪੀਲ ਕੀਤੀ ਜਾ ਰਹੀ ਸੀ। ਕੱਲ੍ਹ ਵੀ ਐੱਸ. ਜੀ. ਪੀ. ਸੀ. ਦੀ ਐਗਜ਼ੀਕਿਊਟਿਵ ਕਮੇਟੀ ਦੇ ਮਤੇ ਅਨੁਸਾਰ ਅਸਤੀਫਾ ਵਾਪਸ ਕਰਵਾਇਆ ਗਿਆ।

ਅੱਜ ਅਕਾਲੀ ਦਲ ਦੀ ਲੀਡਰਸ਼ਿਪ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਹੋਰ ਆਗੂ ਮੇਰੇ ਘਰ ਪਹੁੰਚੇ ਅਤੇ ਮੈਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ। ਧਾਮੀ ਨੇ ਕਿਹਾ ਕਿ ਉਹ ਇਕ ਦੋ-ਦਿਨ ਵਿਚ ਮੁੜ ਸੇਵਾ ਸੰਭਾਲਣਗੇ। 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਿੰਦਰ ਸਿੰਘ ਬਾਜਵਾ ਬਾਜਵਾ ਸਾਬਕਾ ਰਾਜ ਸਭਾ ਮੈਂਬਰ, ਲਖਵਿੰਦਰ ਸਿੰਘ ਲੱਖੀ ਜ਼ਿਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਟਾਂਡਾ , ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ ਅਤੇ ਹੋਰ ਅਕਾਲੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related