ADVERTISEMENTs

ਅਕਾਲ ਤਖ਼ਤ ਵੱਲੋਂ ਨਾਨਕਸ਼ਾਹੀ ਸੰਮਤ 557 ਦਾ ਕੈਲੰਡਰ ਜਾਰੀ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਜਾਰੀ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ।

ਅਕਾਲ ਤਖ਼ਤ ਤੋਂ ਨਾਨਕਸ਼ਾਹੀ ਸੰਮਤ 557 ਲਈ ਕੈਲੰਡਰ ਜਾਰੀ ਕਰਦੇ ਹੋਏ ਸਿੱਖ ਆਗੂ / ਸਕੱਤਰੇਤ, ਅਕਾਲ ਤਖ਼ਤ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ 20 ਫ਼ਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ। 
ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾ-ਗੱਦੀ ਦਿਵਸ, ਗੁਰੂ ਤੇਗ ਬਹਾਦਰ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।
ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਜਾਰੀ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ, ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ। ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ। 
ਗਿਆਨੀ ਸੁਲਤਾਨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ। ਉਨ੍ਹਾਂ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 557 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਵਰ੍ਹੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related