ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਹ ਐਲਾਨ ਉਨ੍ਹਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਮੀਡੀਆ ਦੇ ਸਾਹਮਣੇ ਕੀਤਾ।
ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ 'ਤੇ ਲੋਕਾਂ ਵੱਲੋਂ ਲੋਕ ਸਭਾ ਚੋਣ ਲੜਨ ਦਾ ਕਾਫੀ ਦਬਾਅ ਹੈ, ਇਸ ਲਈ ਲੋਕਾਂ ਦੇ ਫੈਸਲੇ ਅੱਗੇ ਸਿਰ ਝੁਕਾਉਂਦੇ ਹੋਏ ਅੰਮ੍ਰਿਤਪਾਲ ਨੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਲਦੀ ਹੀ ਸੰਗਤਾਂ ਦੀ ਵੱਡੀ ਮੀਟਿੰਗ ਬੁਲਾ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਬਾਜੇਕੇ, ਬੀਬੀ ਮਨਧੀਰ ਕੌਰ, ਬੀਬੀ ਪਲਵਿੰਦਰ ਕੌਰ, ਭਾਈ ਕਰਨਵੀਰ ਸਿੰਘ ਆਦਿ ਹਾਜ਼ਰ ਸਨ।
ਵਰਣਨਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਇਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਅੰਮ੍ਰਿਤਪਾਲ ਪਿਛਲੇ ਸਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਦੋਸ਼ ਹੈ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login