ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਅਮਰੀਕਾ ਵਿਚ ਆਖ਼ਰੀ ਸਾਹ ਲਏ। ਬਾਪੂ ਸੂਰਤ ਸਿੰਘ ਖ਼ਾਲਸਾ ਨੇ ਸਿੰਘਾਂ ਦੀ ਰਿਹਾਈ ਲਈ 8 ਸਾਲ 2015 ਤੋਂ 2023 ਤੱਕ ਭੁੱਖ ਹੜਤਾਲ ਕੀਤੀ ਸੀ। ਉਹ 91 ਵਰਿ੍ਆਂ ਦੇ ਸਨ ਤੇ ਕੁਝ ਸਮਾਂ ਪਹਿਲਾਂ ਹੀ ਆਪਣੇ ਪੁੱਤਰ ਕੋਲ ਕੈਲੀਫੋਰਨੀਆ ਗਏ ਸਨ। ਜਾਣਕਾਰੀ ਅਨੁਸਾਰ ਸਵੇਰੇ 7 ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ।
ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ
— Shiromani Gurdwara Parbandhak Committee (@SGPCAmritsar) January 15, 2025
ਅੰਮ੍ਰਿਤਸਰ, 15 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ… pic.twitter.com/IHNOnjlT1C
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Comments
Start the conversation
Become a member of New India Abroad to start commenting.
Sign Up Now
Already have an account? Login