ADVERTISEMENTs

ਭਾਜਪਾ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਅਕਾਲੀ ਦਲ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਸੁਨੀਲ ਜਾਖੜ

ਸੁਨੀਲ ਜਾਖੜ ਨੇ ਆਖਿਆ ਕਿ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ 'ਚ ਜੋ ਕੁਝ ਵੀ ਹੋਇਆ, ਉਸ ਨਾਲ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਮਰਿਆਦਾ ਨੂੰ ਗੰਭੀਰ ਢੰਗ ਨਾਲ ਢਾਹ ਲਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਆਗੂ ਆਪਣੇ ਕੀਤੇ ਗੁਨਾਹਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲੋਕਾਂ ਦਾ ਧਿਆਨ ਹਟਾਉਣ ਲਈ ਭਾਜਪਾ 'ਤੇ ਬੇਬੁਨਿਆਦ ਇਲਜ਼ਾਮ ਲਾ ਰਹੇ ਹਨ।

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 13 ਅਪ੍ਰੈਲ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਕਰਤੂਤਾਂ ’ਤੇ ਵੀ ਨਜ਼ਰ ਮਾਰਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਉੱਚੀ ਅਥਾਰਟੀ ਨੂੰ ਚੁਣੌਤੀ ਦੇਣਾ ਸਿੱਖ ਜਥੇਬੰਦੀ ਅਤੇ ਪੰਜਾਬੀ ਸਮਾਜ ਦੀ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਣ ਵਾਲੀ ਗੱਲ ਹੈ।

ਸੁਨੀਲ ਜਾਖੜ ਨੇ ਆਖਿਆ ਕਿ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ 'ਚ ਜੋ ਕੁਝ ਵੀ ਹੋਇਆ, ਉਸ ਨਾਲ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਮਰਿਆਦਾ ਨੂੰ ਗੰਭੀਰ ਢੰਗ ਨਾਲ ਢਾਹ ਲਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਆਗੂ ਆਪਣੇ ਕੀਤੇ ਗੁਨਾਹਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲੋਕਾਂ ਦਾ ਧਿਆਨ ਹਟਾਉਣ ਲਈ ਭਾਜਪਾ 'ਤੇ ਬੇਬੁਨਿਆਦ ਇਲਜ਼ਾਮ ਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਪਿਛਲੇ ਗੁਨਾਹਾਂ ਤੋਂ ਅਜੇ ਤਕ ਉਬਰੇ ਵੀ ਨਹੀਂ ਸਨ ਕਿ ਨਵੇਂ ਗੁਨਾਹਾਂ ਦੀ ਲੜੀ ਸ਼ੁਰੂ ਕਰ ਦਿੱਤੀ। ਜਾਖੜ ਨੇ ਦੱਸਿਆ ਕਿ ਅਕਾਲ ਤਖਤ ਸਾਹਿਬ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਖਿਤਾਬ ਵਾਪਸ ਲੈਣ ਬਾਰੇ ਜੋ ਫੈਸਲਾ ਆਇਆ, ਉਸਦੇ ਖ਼ਿਲਾਫ ਮਤਾ ਪਾਸ ਕਰਕੇ ਅਕਾਲੀ ਦਲ ਨੇ ਸਿੱਧਾ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦਿੱਤੀ ਹੈ, ਜੋ ਕਿ ਪੰਥਕ ਪਰੰਪਰਾਵਾਂ ਖ਼ਿਲਾਫ ਵੱਡੀ ਭੁੱਲ ਹੈ।

ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਇੱਕ ਸਮੇਂ ਪੰਥਕ ਹਿੱਤਾਂ ਲਈ ਬਣੀ ਸੰਸਥਾ ਸੀ, ਪਰ ਅੱਜ ਇਸ ਪਾਰਟੀ ਦੇ ਆਗੂ ਆਪਣੀਆਂ ਨਿੱਜੀ ਲਾਲਸਾਵਾਂ ਦੇ ਲਾਭ ਲਈ ਪਾਰਟੀ ਦੀ ਕੁਰਬਾਨੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਨਾਜੁਕ ਹਾਲਤ ਵਿੱਚ ਹੈ, ਪਰ ਅਕਾਲੀ ਆਗੂ ਲੋਕਾਂ ਦੇ ਅਸਲ ਮੁੱਦਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦੀ ਸਿਆਸਤ ਕਰ ਰਹੇ ਹਨ।

ਆਖ਼ਰ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਖ਼ਸ਼ਣਹਾਰ ਹਨ, ਪਰ ਅਕਾਲੀ ਆਗੂ ਪਿਛਲੀਆਂ ਗਲਤੀਆਂ ਤੋਂ ਕੋਈ ਸਿੱਖ ਨਹੀਂ ਲੈ ਰਹੇ। ਬੀਤੇ ਦਿਨ ਦੀਆਂ ਉਨ੍ਹਾਂ ਦੀਆਂ ਕਾਰਵਾਈਆਂ ਨੇ ਸਾਫ਼ ਦੱਸ ਦਿੱਤਾ ਕਿ ਅਜਿਹਾ ਵਿਹਾਰ ਪੰਥਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਨੂੰ ਅੱਖੀਆਂ ਲੱਗਣ ਵਾਲਾ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related