ADVERTISEMENTs

ਬੀਬੀ ਸਤਵੰਤ ਕੌਰ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਰਿਪੋਰਟ

ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ‘ਤੇ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੇ ਮੀਟਿੰਗ ਦੀ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ ਅਤੇ ਅਗਲੀ ਮੀਟਿੰਗ ਗਿਆਨੀ ਰਘਬੀਰ ਸਿੰਘ ਜੀ ਦੇ ਨਿਰਦੇਸ਼ਾਂ 'ਤੇ ਹੋਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਸ਼੍ਰੋਮਣੀ ਅਕਾਲੀ ਦਲ ਭਰਤੀ ਸਬੰਧੀ ਗਠਿਤ 7 ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵਲੋਂ ਬੀਤੇ ਦਿਨ ਕਮੇਟੀ ਦੀ ਹੋਈ ਇਕੱਤਰਤਾ ਸਬੰਧੀ ਰਿਪੋਰਟ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਦੇ ਨਾਮ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ ਗਈ।

 

ਸ੍ਰੀ ਅਕਾਲ ਤਖਤ ਸਾਹਿਬ ਵਿਖੇ . ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਨਿਗਰਾਨ ਕਮੇਟੀ ਬਣਾਈ ਗਈ ਸੀ। ਜਿਸ ਦਾ ਕੰਮ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਇਵ ਤੇ ਨਜ਼ਰ ਰੱਖਣਾ ਸੀ। ਐਡਵੋਕੇਟ ਧਾਮੀ ਦੇ ਅਸਤੀਫੇ ਤੋਂ ਬਾਅਦ ਕਮੇਟੀ ਦੀ ਤੀਸਰੀ ਬੈਠਕ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਰੱਖੀ ਗਈ ਸੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਜਿਸ ਉਪਰੰਤ ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ।

 

ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣਤੇ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਕੱਲ ਸਾਡੀ ਪੰਜ ਮੈਂਬਰਾਂ ਦੀ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਸੀ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਕੱਲ ਦੀ ਮੀਟਿੰਗ ਦੀ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ ਅਤੇ ਅਗਲੀ ਮੀਟਿੰਗ ਗਿਆਨੀ ਰਘਬੀਰ ਸਿੰਘ ਜੀ ਦੇ ਨਿਰਦੇਸ਼ਾਂ 'ਤੇ ਹੋਵੇਗੀ।

 

ਦਰਅਸਲ ਨਿਗਰਾਨ ਕਮੇਟੀ ਬਾਦਲ ਧੜੇ ਤੋਂ ਸਹਿਯੋਗ ਨਾ ਮਿਲਣ ਤੋਂ ਖਫਾ ਹੈ। ਇਸ ਲਈ ਹੁਣ ਇਹ ਮਾਮਲਾ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਪਹੁੰਚ ਗਿਆ ਹੈ। ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਇਸ ਮਾਮਲਾਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖਤ ਹੁਕਮ ਜਾਰੀ ਹੋ ਸਕਦੇ ਹਨ।

 

ਬੀਤੇ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੇ ਬਣੀ 7 ਮੈਂਬਰੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਅਸਤੀਫਾ ਦੇ ਦਿੱਤਾ ਸੀ।

 

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related