ADVERTISEMENTs

ਕੈਨੇਡਾ: ਜਨਤਕ ਵਾਟਰ ਪਾਰਕ 'ਚ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਭਾਰਤੀ ਵਿਅਕਤੀ ਗ੍ਰਿਫਤਾਰ

ਇੱਕ 25 ਸਾਲਾ ਭਾਰਤੀ ਨਾਗਰਿਕ ਨੂੰ ਕੈਨੇਡੀਅਨ ਪੁਲਿਸ ਨੇ ਘੱਟੋ-ਘੱਟ 12 ਲੋਕਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿੱਚੋਂ ਕੁਝ ਨਾਬਾਲਗ ਸਨ। ਉਹ ਇੱਕ ਜਨਤਕ ਵਾਟਰ ਪਾਰਕ ਵਿੱਚ ਟਹਿਲ ਰਹੇ ਸਨ।

ਭਾਰਤੀ ਨਾਗਰਿਕ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ / facebook/alicia hill

ਕੈਨੇਡਾ ਵਿੱਚ ਇੱਕ 25 ਸਾਲਾ ਭਾਰਤੀ ਨਾਗਰਿਕ ਨੂੰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ। ਬਰੰਸਵਿਕ ਵਿੱਚ ਗ੍ਰਿਫਤਾਰ ਕੀਤੇ ਗਏ ਇਸ ਵਿਅਕਤੀ ਉੱਤੇ ਵਾਟਰ ਪਾਰਕ ਵਿੱਚ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ ਹੈ ਕਿ ਉਹ ਮੋਨਕਟਨ ਸਿਟੀ ਸਥਿਤ ਵਾਟਰ ਪਾਰਕ 'ਚ ਔਰਤਾਂ ਅਤੇ ਨਾਬਾਲਗਾਂ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। 

 

ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੀ ਮਾਂ ਨੇ ਦੋਸ਼ੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਪੋਸਟ ਰਾਹੀਂ ਉਨ੍ਹਾਂ ਨੇ ਹੋਰਨਾਂ ਲੋਕਾਂ ਨੂੰ ਵੀ ਅਜਿਹੇ ਲੋਕਾਂ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਦੀ ਚਿਤਾਵਨੀ ਦਿੱਤੀ ਹੈ। ਇਸ ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਮੁਲਜ਼ਮ ਕਈ ਲੋਕਾਂ ਨਾਲ ਵਾਟਰਪਾਰਕ ਵਿੱਚ ਆਇਆ ਸੀ।

 

ਪੁਲਿਸ ਅਨੁਸਾਰ ਉਕਤ ਵਿਅਕਤੀ 'ਤੇ ਘੱਟੋ-ਘੱਟ ਇੱਕ ਦਰਜਨ ਲੋਕਾਂ ਨਾਲ ਅਜਿਹੀਆਂ ਹਰਕਤਾਂ ਕਰਨ ਦਾ ਦੋਸ਼ ਹੈ। ਜਿਸ ਤੋਂ ਬਾਅਦ  ਪੁਲਿਸ  ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਬਾਅਦ 'ਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਇਹ ਘਟਨਾ 7 ਜੁਲਾਈ ਦੀ ਦੱਸੀ ਜਾ ਰਹੀ ਹੈ। ਇਹ 25 ਸਾਲਾ ਵਿਅਕਤੀ ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿੱਚ ਰਹਿੰਦਾ ਹੈ। ਪੁਲਿਸ ਅਨੁਸਾਰ ਦੋਸ਼ੀ ਵਿਅਕਤੀ ਵਾਟਰ ਪਾਰਕ ਵਿੱਚ ਘੁੰਮ ਰਿਹਾ ਸੀ ਅਤੇ ਲੋਕਾਂ ਨੂੰ ਗਲਤ ਤਰੀਕੇ ਨਾਲ ਛੂਹ ਰਿਹਾ ਸੀ। ਘੱਟੋ-ਘੱਟ 12 ਲੋਕਾਂ ਨੇ ਉਸ ਦੇ ਵਿਰੁੱਧ ਗਵਾਹੀ ਦਿੱਤੀ, ਜਿਨ੍ਹਾਂ ਵਿੱਚੋਂ ਕੁਝ ਦੀ ਉਮਰ 16 ਸਾਲ ਤੋਂ ਘੱਟ ਸੀ।

 

ਪੁਲਸ ਨੇ ਗ੍ਰਿਫਤਾਰ ਵਿਅਕਤੀ ਦੀ ਪਛਾਣ ਨਹੀਂ ਦੱਸੀ ਹੈ। ਹਾਲਾਂਕਿ ਦੋਸ਼ੀ ਵਿਅਕਤੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਪੁਲਿਸ ਉਸਨੂੰ ਗ੍ਰਿਫਤਾਰ ਕਰਦੀ ਵੇਖੀ ਜਾ ਸਕਦੀ ਹੈ।

ਰਿਪੋਰਟ ਮੁਤਾਬਕ ਦੋਸ਼ੀ ਨੂੰ 24 ਅਕਤੂਬਰ ਨੂੰ ਮੋਨਕਟਨ ਸੂਬਾਈ ਅਦਾਲਤ 'ਚ ਪੇਸ਼ ਕੀਤਾ ਜਾਣਾ ਹੈ। ਪੁਲਿਸ ਨੇ ਪੀੜਤਾਂ ਨੂੰ ਕੇਸ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। 

 

ਪੁਲਿਸ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, “ਅਸੀਂ ਮਾਪਿਆਂ ਨੂੰ ਬੇਨਤੀ ਕਰ ਰਹੇ ਹਾਂ ਕਿ ਉਹ ਆਪਣੇ ਬੱਚਿਆਂ ਲਈ ਬੋਲਣ। ਦੱਸ ਦੇਣ  ਕਿ 7 ਜੁਲਾਈ ਨੂੰ ਵਾਟਰਪਾਰਕ ਵਿੱਚ ਕੀ ਹੋਇਆ ਸੀ। ਅਸੀਂ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕਿਸੇ ਵੀ ਸਮੇਂ ਦਰਜ ਕੀਤੀ ਜਾ ਸਕਦੀ ਹੈ। ਜੇਕਰ ਤੁਸੀਂ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਤੁਹਾਡੀ ਸੁਣੀ ਜਾਵੇਗੀ ਅਤੇ ਤੁਹਾਡੀਆਂ ਗੱਲਾਂ ਉੱਤੇ ਵਿਸ਼ਵਾਸ ਕੀਤਾ ਜਾਵੇਗਾ।”

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related