ADVERTISEMENTs

ਪੰਜਾਬ ਦੀਆਂ ਦੋ ਹੋਰ ਸੀਟਾਂ 'ਤੇ ਕਾਂਗਰਸ ਨੇ ਐਲਾਨੇ ਉਮੀਦਵਾਰ

ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਹਨ। ਇੱਥੇ ਸਾਰੀਆਂ ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਵਿੱਚ 8 ਸੀਟਾਂ ਜਿੱਤੀਆਂ ਸਨ। / fb @ Indian National Congress

ਕਾਂਗਰਸ ਨੇ ਪੰਜਾਬ ਦੀਆਂ ਦੋ ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਸੀਟ ਤੋਂ ਅਤੇ ਅਮਰਜੀਤ ਕੌਰ ਸਾਹੋਕੇ ਨੂੰ ਫ਼ਰੀਦਕੋਟ ਸੀਟ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਆਪਣੀ ਦੂਜੀ ਸੂਚੀ 'ਚ ਦੋ ਮਹਿਲਾ ਉਮੀਦਵਾਰਾਂ 'ਤੇ ਭਰੋਸਾ ਜਤਾਇਆ ਹੈ। 

 

ਯਾਮਿਨੀ ਗੋਮਰ 2016 ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਈ ਸੀ। ਇਸ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਦੀਆਂ 6 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ।

ਕਾਂਗਰਸ ਨੇ ਜਲੰਧਰ ਸੀਟ ਤੋਂ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ ਦੇ ਨਾਵਾਂ ਦਾ ਐਲਾਨ ਕੀਤਾ ਸੀ।

ਜਿੱਥੇ ਦਿੱਲੀ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਦੋਵੇਂ ਪਾਰਟੀਆਂ ਵੱਖਰੇ ਤੌਰ ’ਤੇ ਚੋਣ ਲੜ ਰਹੀਆਂ ਹਨ। ਪੰਜਾਬ ਕਾਂਗਰਸ ਨੇ ਟਵਿੱਟਰ 'ਤੇ ਲਿਖਿਆ, "ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦਵਾਰਾਂ ਨੂੰ ਵਧਾਈਆਂ। ਸਾਨੂੰ ਯਕੀਨ ਹੈ ਕਿ ਤੁਸੀਂ ਵੱਡੇ ਫਰਕ ਨਾਲ ਜਿੱਤ ਕੇ ਸੱਚ ਦੀ ਆਵਾਜ਼ ਬੁਲੰਦ ਕਰੋਗੇ।"

2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਵਿੱਚ 8 ਸੀਟਾਂ ਜਿੱਤੀਆਂ ਸਨ। ਅੰਮ੍ਰਿਤਸਰ ਸੀਟ ਤੋਂ ਗੁਰਜੀਤ ਸਿੰਘ ਔਜਲਾ, ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ,  ਫ਼ਰੀਦਕੋਟ ਤੋਂ ਮੁਹੰਮਦ ਸਦੀਕ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਜਲੰਧਰ ਤੋਂ ਸੰਤੋਸ਼ ਸਿੰਘ ਚੌਧਰੀ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਚੋਣ ਜਿੱਤ ਗਏ ਸੀ।

ਪ੍ਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। 

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related