ADVERTISEMENT

ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕੋਰਟ ਨੇ ਜਾਰੀ ਕੀਤਾ ਨੋਟਿਸ

ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਚੰਡੀਗੜ੍ਹ ਜ਼ਿਲ੍ਹਾ ਅਦਾਲਤ / Facebook

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਨੇ ਇਹ ਹੁਕਮ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਖਿਲਾਫ ਦਾਇਰ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ। ਜਾਰੀ ਨੋਟਿਸ 'ਚ ਕੰਗਨਾ ਨੂੰ 5 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

 

ਅਦਾਕਾਰਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿੱਚ ਐਸਐਸਪੀ ਚੰਡੀਗੜ੍ਹ ਨੂੰ ਕੰਗਨਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।


ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਐਡਵੋਕੇਟ ਬੱਸੀ ਨੇ ਕਿਹਾ ਕਿ ਕੰਗਨਾ ਨੇ ਇਸ ਫਿਲਮ ਰਾਹੀਂ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਕੰਗਣਾ ਨੇ ਬਿਨਾਂ ਇਤਿਹਾਸ ਪੜ੍ਹੇ ਸਿੱਖਾਂ ਦੀ ਨਕਾਰਾਤਮਕ ਤਸਵੀਰ ਦਿਖਾਈ ਹੈ ਅਤੇ ਝੂਠੇ ਦੋਸ਼ ਵੀ ਲਾਏ ਹਨ। ਇਸ ਲਈ ਉਨ੍ਹਾਂ ਨੇ ਕੰਗਨਾ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕੰਗਨਾ ਰਣੌਤ ਦੇ ਨਾਲ ਸਕਰੀਨ ਪਲੇ ਲੇਖਕ ਰਿਤੇਸ਼ ਸ਼ਾਹ ਅਤੇ ਜ਼ੀ ਸਟੂਡੀਓ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

ਇਸੇ ਦੌਰਾਨ ਮੁਹਾਲੀ ਵਾਸੀ ਗੁਰਿੰਦਰ ਸਿੰਘ ਅਤੇ ਗੁਰਮੋਹਨ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਦੋਹਾਂ ਨੇ ਪਟੀਸ਼ਨ 'ਚ ਕਿਹਾ ਸੀ ਕਿ ਇਸ ਫਿਲਮ 'ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਫਿਲਮ ਇਸੇ ਤਰ੍ਹਾਂ ਰਿਲੀਜ਼ ਹੋਈ ਤਾਂ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ।

ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਬਣਾਈ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਮਾਹਿਰਾਂ ਦਾ ਪੈਨਲ ਬਣਾਇਆ ਜਾਵੇ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਹੋਣ। ਉਨ੍ਹਾਂ ਨੂੰ ਫਿਲਮ ਦਿਖਾਈ ਜਾਣੀ ਚਾਹੀਦੀ ਹੈ ਅਤੇ ਵਿਵਾਦਤ ਦ੍ਰਿਸ਼ ਫਿਲਮ ਵਿੱਚੋਂ ਕੱਟ ਦਿੱਤੇ ਜਾਣੇ ਚਾਹੀਦੇ ਹਨ। ਉਸ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਕੀਤਾ ਜਾਵੇ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related