ADVERTISEMENTs

ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਚੱਲੀਆਂ ਗੋਲੀਆਂ

ਪੁਲਿਸ ਸਾਰੇ ਮੁਲਜ਼ਮਾਂ ’ਤੇ ਆਤਮ ਸਮਰਪਣ ਕਰਨ ਲਈ ਦਬਾਅ ਪਾ ਰਹੀ ਸੀ, ਜਿਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਮਾਨਸਾ ਦੇ ਐਸਐਸਪੀ ਡਾ.ਨਾਨਕ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੱਤੀ / fb @ Dr Nanak Singh

ਮਾਨਸਾ ‘ਚ ਬੀਤੀ ਦੇਰ ਰਾਤ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ। ਮਾਨਸਾ ਪੁਲਿਸ ਨੇ ਇਹ ਕਾਰਵਾਈ ਦੋ ਮੈਡੀਕਲ ਸਟੋਰਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। 

 

ਘਟਨਾ ‘ਚ ਦੋ ਗੈਂਗਸਟਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਦਕਿ ਉਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਗਈ ਹੈ। ਮਾਨਸਾ ਵਿੱਚ ਦੋ ਮੈਡੀਕਲ ਸਟੋਰਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਅਤੇ ਪੁਲੀਸ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ।

 

ਪੁਲੀਸ ਨੇ ਇਸ ਘਟਨਾ ਵਿੱਚ ਸ਼ਾਮਲ 4 ਵਿਅਕਤੀਆਂ ਨੂੰ 2 ਹਥਿਆਰਾਂ ਅਤੇ 1 ਵਾਹਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਕੱਲ੍ਹ ਇੱਕ ਮੈਡੀਕਲ ਸਟੋਰ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਅਤੇ ਰਾਮਬਾਗ ਸਥਿਤ ਇੱਕ ਮੈਡੀਕਲ ਸਟੋਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਫਰਾਰ ਹੋ ਗਏ।

ਅੱਜ ਜਦੋਂ ਮਾਨਸਾ ਪੁਲੀਸ ਨੇ ਇਨ੍ਹਾਂ ਹਮਲਾਵਰਾਂ ਨੂੰ ਪਿੰਡ ਖਿਆਲਾ ਕਲਾਂ ਵਿੱਚ ਘੇਰ ਲਿਆ ਤਾਂ ਉਨ੍ਹਾਂ ਨੇ ਵੀ ਜਵਾਬ ਵਿੱਚ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ ਗਈ ਜਦਕਿ ਚਾਰ ਹਮਲਾਵਰ ਪੁਲਿਸ ਨੇ ਫੜ ਲਏ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ ਦੋ ਪਿਸਤੌਲ ਅਤੇ ਇੱਕ ਗੱਡੀ ਬਰਾਮਦ ਕੀਤੀ ਹੈ।

 

ਮਾਨਸਾ ਦੇ ਐਸਐਸਪੀ ਡਾ.ਨਾਨਕ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਰ ਰਾਤ ਖੁਫੀਆ ਸੂਚਨਾ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਸ ਅਪਰੇਸ਼ਨ ਦੀ ਅਗਵਾਈ ਡੀਐਸਪੀ ਸਬ ਡਿਵੀਜ਼ਨ ਅਤੇ ਡੀਐਸਪੀ ਡਿਟੈਕਟਿਵ ਨੇ ਕੀਤੀ। ਤਕਨੀਕੀ ਆਧਾਰ ‘ਤੇ ਮਿਲੇ ਇਨਪੁਟਸ ਅਤੇ ਸੂਚਨਾਵਾਂ ਦੀ ਪੁਸ਼ਟੀ ਤੋਂ ਬਾਅਦ ਮਾਨਸਾ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਪਿੰਡ ਖਿਆਲਾਂ ‘ਚ ਚਾਰ ਮੁਲਜ਼ਮਾਂ ਨੂੰ ਘੇਰ ਲਿਆ।

ਪੁਲਿਸ ਸਾਰੇ ਮੁਲਜ਼ਮਾਂ ’ਤੇ ਆਤਮ ਸਮਰਪਣ ਕਰਨ ਲਈ ਦਬਾਅ ਪਾ ਰਹੀ ਸੀ, ਜਿਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਗੈਂਗਸਟਰ ਦਾਨੀ ਦੇ ਹੱਥਾਂ ਵਿੱਚ ਗੋਲੀਆਂ ਲੱਗੀਆਂ। ਜਦਕਿ ਉਸ ਦੇ ਦੂਜੇ ਸਾਥੀ ਗੁਰਜਿੰਦਰ ਸਿੰਘ ਦੇ ਗੋਡਿਆਂ ‘ਤੇ ਸੱਟ ਲੱਗੀ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਬੀਤੇ ਦਿਨੀਂ ਮਾਨਸਾ ਵਿਖੇ ਮੋਟਰਸਾਈਕਲ ਸਵਾਰ ਹੋ ਕੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉੱਥੇ ਉਸ ਦੇ ਦੋ ਦੋਸਤ ਵੀ ਮੌਜੂਦ ਸਨ। ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਨੇ ਡੈਨੀ ਅਤੇ ਗੁਰਵਿੰਦਰ ਸਿੰਘ ਦੋਵਾਂ ਨੂੰ ਆਈ 10 ਕਾਰ ਸਣੇ ਕਾਬੂ ਕਰ ਲਿਆ ਹੈ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related