ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਜੱਲਾ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਦਿਮਾਗ ਦੀ ਨਾੜੀ ਫਟਣ ਕਾਰਨ ਉਸ ਦੀ ਮੌਤ ਹੋ ਗਈ। ਹਰਮਨਪ੍ਰੀਤ ਦੇ ਪਿਤਾ ਹਾਕਮ ਸਿੰਘ ਭਾਰਤੀ ਫੌਜ ਤੋਂ ਸੇਵਾਮੁਕਤ ਹਨ। ਉਸ ਦੀ ਬੇਟੀ ਦੀ ਮੌਤ ਕੋਰੋਨਾ ਦੇ ਦੌਰਾਨ ਹੋਈ ਸੀ।
ਉਹਨਾਂ ਨੇ ਕਿਹਾ , ਬੇਟੀ ਦੇ ਇਲਾਜ ਅਤੇ ਘਰ ਬਣਾਉਣ 'ਤੇ ਕਾਫੀ ਪੈਸਾ ਖਰਚ ਹੋ ਗਿਆ। ਹਾਕਮ ਸਿੰਘ ਨੇ ਆਪਣੇ ਪੁੱਤਰ ਦੇ ਚੰਗੇਰੇ ਭਵਿੱਖ ਲਈ ਕਰਜ਼ਾ ਲੈ ਕੇ ਕੈਨੇਡਾ ਭੇਜ ਦਿੱਤਾ ਸੀ। ਮ੍ਰਿਤਕ ਦੇ ਮਾਮਾ ਮੇਵਾ ਸਿੰਘ ਤੁਰਖੇੜੀ ਨੇ ਦੱਸਿਆ ਕਿ ਪਰਿਵਾਰ ਕੋਲ ਲਾਸ਼ ਵਾਪਸ ਲਿਆਉਣ ਲਈ ਪੈਸੇ ਨਹੀਂ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਏਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ ਹੈ।
ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਰਾਹੀਂ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਲਾਸ਼ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨਗੇ।
Comments
Start the conversation
Become a member of New India Abroad to start commenting.
Sign Up Now
Already have an account? Login