ADVERTISEMENTs

24 ਟਰੈਵਲ ਏਜੰਟਾਂ ਵਿਰੁੱਧ ਦਰਜ ਹੋਈਆਂ ਐਫਆਈਆਰ: ਮੰਤਰੀ ਕੁਲਦੀਪ ਧਾਲੀਵਾਲ

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜੇਕਰ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਨੁੱਖੀ ਤਸਕਰੀ ਵਿੱਚ ਸ਼ਾਮਲ ਟਰੈਵਲ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਹੁਣ ਤੱਕ 1274 ਥਾਵਾਂ ਉੱਤੇ ਚੈਕਿੰਗ ਕੀਤੀ ਹੈ, ਜਿਸ ਦੌਰਾਨ 24 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕਰ ਦਿੱਤੇ ਗਏ ਹਨ।

ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 5 ਫਰਵਰੀ, ਜਿਸ ਦਿਨ ਤੋਂ ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਨੂੰ ਡਿਪੋਰਟ ਕਰਨਾ ਸ਼ੁਰੂ ਕੀਤਾ, ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਹੁਣ ਤੱਕ 7 ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।

ਉਹਨਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜੇਕਰ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਧਾਲੀਵਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੱਕ ਅਮਰੀਕਾ ਵਲੋਂ 337 ਗੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 131 ਪੰਜਾਬੀ ਮੂਲ ਦੇ ਹਨ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਪਨਾਮਾ ਰਾਹੀਂ ਵੀ ਕਈ ਭਾਰਤੀ ਵਾਪਸ ਭੇਜੇ ਗਏ ਹਨ।

ਪੰਜਾਬ ਸਰਕਾਰ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਕਿ ਪਨਾਮਾ ਵਿੱਚ ਅਮਰੀਕਾ ਵੱਲੋਂ ਭੇਜੇ ਗਏ ਗੈਰ-ਕਾਨੂੰਨੀ ਭਾਰਤੀਆਂ ਦੀ ਗਿਣਤੀ ਅਤੇ ਉਹਨਾਂ ਵਿੱਚੋਂ ਪੰਜਾਬੀਆਂ ਦੀ ਜਾਣਕਾਰੀ ਦਿੱਤੀ ਜਾਵੇ। ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਉਹਨਾਂ ਦੀ ਵਾਪਸੀ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related