ADVERTISEMENTs

ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਦਿੱਤਾ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦਰਅਸਲ ਵਿਰਸਾ ਸਿੰਘ ਵਲਟੋਹਾ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਸਵਾਲ ਚੁੱਕ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰ ਕੇ ਉਨ੍ਹਾਂ ਨੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਸੰਦੇਸ਼ ‘ਚ ਭਾਵੁਕ ਹੁੰਦੇ ਹੋਏ ਕਿਹਾ ਕਿ ਉਹ ਜਥੇਦਾਰ ਵਜੋਂ ਅਸਤੀਫ਼ਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਜਿਹੜੀ ਵੀ ਸਹੂਲਤਾਂ ਅਤੇ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਹ ਵਾਪਸ ਕਰ ਰਹੇ ਹਨ, ਉਹ ਇਨ੍ਹਾਂ ਅਫੋਰਡ ਨਹੀਂ ਕਰ ਸਕਦੇ। ਉਹ ਇੱਕ ਨਿਮਾਣੇ ਸਿੱਖ ਵਾਂਗ ਛੋਟੇ ਜਿਹੇ ਘਰ ਵਿੱਚ ਰਹਿੰਦੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਉਪਰ ਨਿੱਜੀ ਹਮਲੇ ਕੀਤੇ ਹਨ ਅਤੇ ਵਲਟੋਹਾ ਉਨ੍ਹਾਂ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪ ਉਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤਪਨਾਹੀ ਕਰ ਰਹੇ ਹਨ।


 

ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਵਲਟੋਹਾ ਨੇ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ‘ਤੇ ਆਰਐਸਐਸ ਅਤੇ ਭਾਜਪਾ ਦੇ ਦਬਾਅ ਬਾਰੇ ਦੱਸਿਆ ਸੀ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। 

 

ਜਿਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ, 'ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਐਸ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਦਫ਼ਤਰਾਂ ਤੋਂ ਦਿੱਤਾ ਅਸਤੀਫਾ, ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।'



Comments

ADVERTISEMENT

 

 

 

ADVERTISEMENT

 

 

E Paper

 

 

 

Video

 

Related