l ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ADVERTISEMENTs

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ . ਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤ੍ਰਿੰਗ ਮੈਂਬਰ . ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, . ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ . ਗੁਰਚਰਨ ਸਿੰਘ ਕੋਹਾਲਾ, ਮੈਨੇਜਰ . ਸਤਨਾਮ ਸਿੰਘ ਰਿਆੜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਓਐਸਡੀ . ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ . ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

 

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ . ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।

 

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ . ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਕੀਤਾ ਧੰਨਵਾਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ।

 

ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ। 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related