ADVERTISEMENTs

ਹੋਲਾ ਮਹੱਲਾ 2024: ਗਿਆਨੀ ਰਘਬੀਰ ਸਿੰਘ ਨੇ ਪੰਥਕ ਏਕਤਾ, ਕਿਸਾਨਾਂ, ਬੰਦੀ ਸਿੰਘਾਂ, ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਨੂੰ ਧਾਰਮਿਕ, ਆਰਥਿਕ, ਸਮਾਜਿਕ, ਰਾਜਨੀਤਕ, ਸੱਭਿਆਚਾਰਕ ਅਤੇ ਭੂਗੋਲਿਕ ਤੌਰ ’ਤੇ ਕਮਜ਼ੋਰ ਕਰਨ ਦੇ ਦੋਸ਼ ਲਾਉਂਦਿਆਂ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਕੋਲੋਂ ਖੇਤੀਬਾੜੀ ਵਰਗਾ ਸਵੈਮਾਣ ਵਾਲਾ ਕਿੱਤਾ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਮਾਰੂ ਹੀਲੇ ਵਰਤੇ ਜਾ ਰਹੇ ਹਨ, ਜਿਨ੍ਹਾਂ ਤੋਂ ਪੰਜਾਬ ਵਾਸੀਆਂ ਨੂੰ ਸਮਾਂ ਰਹਿੰਦਿਆਂ ਸੁਚੇਤ ਹੋਣ ਦੀ ਲੋੜ ਹੈ।

ਹੋਲਾ ਮਹੱਲ ਦੇ ਮੁੱਖ ਸਮਾਗਮ ਮੌਕੇ ਸੰਬੋਧਨ ਕਰਦੇ ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ / ਸਕੱਤਰੇਤ, ਅਕਾਲ ਤਖ਼ਤ ਸਾਹਿਬ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੇ ਮੁੱਖ ਸਮਾਗਮ ਵਾਲੇ ਦਿਨ 26 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਇਸ ਸਿੱਖ ਤਿਓਹਾਰ ਦੀ ਸਮੁੱਚੀ ਕੌਮ ਨੂੰ ਵਧਾਈ ਦਿੰਦਿਆਂ ਅੰਮ੍ਰਿਤਧਾਰੀ ਹੋ ਕੇ ਸ਼ਾਸਤਰ ਤੇ ਸ਼ਸਤਰ ਦੇ ਧਾਰਨੀ ਹੋਣ ਦੀ ਤਾਕੀਦ ਕੀਤੀ ਹੈ। 

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੱਜ ਸਿੱਖਾਂ ਨੂੰ ਏਕਤਾ ਦੇ ਸੂਤਰ ਵਿਚ ਬੱਝਣ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਖ ਭਾਈਚਾਰਕ ਤੌਰ ਤੇ ਇਤਫਾਕ ਕਾਇਮ ਨਹੀਂ ਕਰਦੇਸਰਕਾਰਾਂ ਧੱਕਾ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਆਪਣੇ ਹੱਕ ਲੈਣ ਲਈ ਸੜਕਾਂ ਤੇ ਰੁਲ ਰਹੇ ਹਨ ਪਰ ਜਦੋਂ ਸੱਤਾਧਾਰੀ ਵੋਟਾਂ ਮੰਗਣ ਆਉਣ ਤਾਂ ਆਮ ਲੋਕ ਉਨ੍ਹਾਂ ਦੀ ਜਵਾਬਦੇਹੀ ਜ਼ਰੂਰ ਕਰਨ। 

ਉਨ੍ਹਾਂ ਆਖਿਆ ਕਿ ਬੰਦੀ ਸਿੰਘ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਜੇਕਰ ਆਪਣੇ ਹੱਕਾਂ ਲਈ ਹਥਿਆਰ ਚੁੱਕਣ ਵਾਲੇ ਬੰਦੀ ਸਿੰਘ ਅੱਤਵਾਦੀ ਸਨ ਤਾਂ ਸਾਰਾ ਖ਼ਾਲਸਾ ਪੰਥ ਹੀ ਅੱਤਵਾਦੀ ਹੈਕਿਉਂਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਖ਼ਾਲਸਾ ਪੰਥ ਨੂੰ ਗੁਰੂ ਸਾਹਿਬਾਨ ਨੇ ਸਿਖਾਇਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢ ਕੇ ਅੰਮ੍ਰਿਤਧਾਰੀ ਬਣਾਉਣ ਅਤੇ ਧਰਮ ਪ੍ਰਚਾਰ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦਾ ਕੀ ਗੁਨਾਹ ਸੀਜਿਨ੍ਹਾਂ ਨੂੰ ਸਰਕਾਰ ਨੇ ਪੰਜਾਬ ਤੋਂ ਸੈਂਕੜੇ ਕਿਲੋਮੀਟਰ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਐੱਨਐੱਸਏ ਲਗਾ ਕੇ ਨਜ਼ਰਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਮ ਪ੍ਰਚਾਰ ਕਰਨਾ ਗੁਨਾਹ ਹੈ ਤਾਂ ਇਹ ਗੁਨਾਹ ਹਰ ਸਿੱਖ ਕਰੇਗਾ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੇਂਦਰ ਸਰਕਾਰ ਤੇ ਸਿੱਖਾਂ ਨੂੰ ਧਾਰਮਿਕਆਰਥਿਕਸਮਾਜਿਕਰਾਜਨੀਤਕਸੱਭਿਆਚਾਰਕ ਅਤੇ ਭੂਗੋਲਿਕ ਤੌਰ ਤੇ ਕਮਜ਼ੋਰ ਕਰਨ ਦੇ ਦੋਸ਼ ਲਾਉਂਦਿਆਂ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਕੋਲੋਂ ਖੇਤੀਬਾੜੀ ਵਰਗਾ ਸਵੈਮਾਣ ਵਾਲਾ ਕਿੱਤਾ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਮਾਰੂ ਹੀਲੇ ਵਰਤੇ ਜਾ ਰਹੇ ਹਨਜਿਨ੍ਹਾਂ ਤੋਂ ਪੰਜਾਬ ਵਾਸੀਆਂ ਨੂੰ ਸਮਾਂ ਰਹਿੰਦਿਆਂ ਸੁਚੇਤ ਹੋਣ ਦੀ ਲੋੜ ਹੈ। 

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੱਜ ਹਰੇਕ ਸਿੱਖ ਨੂੰ ਸਿੱਖੀ ਦਾ ਪ੍ਰਚਾਰਕ ਬਣਨਾ ਚਾਹੀਦਾ ਹੈ ਅਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਹਰੇਕ ਸਿੱਖ ਨੂੰ ਬਾਣੀ-ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related