ADVERTISEMENTs

ਭਿਆਨਕ ਗਰਮੀ ਦੀ ਲਪੇਟ 'ਚ ਪੰਜਾਬ: ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਰੈੱਡ ਅਲਰਟ ਜਾਰੀ

ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, 22 ਮਈ ਤੋਂ, ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ, ਜਿਸ ਨਾਲ ਚੱਕਰਵਾਤੀ ਤੂਫਾਨ ਬਣਨ ਅਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਪ੍ਰਤੀਕ ਤਸਵੀਰ / pexels

ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

 

ਪੰਜਾਬ ਵਿੱਚ ਸੋਮਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਇਸ ਕਾਰਨ ਬਠਿੰਡਾ ਦਾ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

ਸੂਬੇ ਦੇ ਪੰਜ ਹੋਰ ਸ਼ਹਿਰਾਂ ਬਠਿੰਡਾ, ਪਠਾਨਕੋਟ, ਬਰਨਾਲਾ, ਫ਼ਿਰੋਜ਼ਪੁਰ ਅਤੇ ਸਮਰਾਲਾ ਵਿੱਚ ਤਾਪਮਾਨ 44 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ। ਬਠਿੰਡਾ 'ਚ ਤੇਜ਼ ਗਰਮੀ ਪੈ ਰਹੀ ਹੈ, ਜਿਸ ਕਾਰਨ ਇਹ ਪੰਜਾਬ 'ਚ ਸਭ ਤੋਂ ਗਰਮ ਰਿਹਾ। ਹਾਲਾਂਕਿ ਸੋਮਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਫਿਰ ਵੀ ਇਹ ਆਮ ਨਾਲੋਂ 5.3 ਡਿਗਰੀ ਵੱਧ ਹੈ।

ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਤਾਪਮਾਨ 'ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਹੁਣ ਇਹ ਆਮ ਨਾਲੋਂ 3.2 ਡਿਗਰੀ ਵੱਧ ਹੋ ਗਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਨੂੰ ਪਾਰ ਕਰ ਸਕਦਾ ਹੈ।

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video

 

//