ADVERTISEMENTs

ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਪ੍ਰਵਾਸੀ ਭਾਰਤੀਆਂ ਨੂੰ ਸਥਾਨਕ ਕਾਨੂੰਨਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਅਸੀਂ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਾਂ ਕਿ ਵੀਜ਼ਾ ਅਤੇ ਇਮੀਗ੍ਰੇਸ਼ਨ ਨੀਤੀ ਕਿਸੇ ਵੀ ਦੇਸ਼ ਦਾ ਪ੍ਰਭੂਸੱਤਾ ਅਧਿਕਾਰ ਹੈ।"

Image - MEA /

ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ 21 ਮਾਰਚ ਨੂੰ ਕਿਹਾ ਕਿ ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਸਥਾਨਕ ਕਾਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਬਿਆਨ ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਦੀ ਗ੍ਰਿਫਤਾਰੀ ਅਤੇ ਦੇਸ਼ ਨਿਕਾਲਾ ਦੀਆਂ ਖਬਰਾਂ ਤੋਂ ਬਾਅਦ ਆਇਆ ਹੈ।

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਅਸੀਂ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਾਂ ਕਿ ਵੀਜ਼ਾ ਅਤੇ ਇਮੀਗ੍ਰੇਸ਼ਨ ਨੀਤੀ ਕਿਸੇ ਵੀ ਦੇਸ਼ ਦਾ ਪ੍ਰਭੂਸੱਤਾ ਅਧਿਕਾਰ ਹੈ।"

 

ਉਨ੍ਹਾਂ ਅੱਗੇ ਕਿਹਾ, "ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਵਿਦੇਸ਼ੀ ਨਾਗਰਿਕ ਭਾਰਤ ਆਉਂਦੇ ਹਨ ਤਾਂ ਉਹ ਸਾਡੇ ਕਾਨੂੰਨਾਂ ਦੀ ਪਾਲਣਾ ਕਰਦੇ ਹਨ। ਇਸੇ ਤਰ੍ਹਾਂ ਜਦੋਂ ਭਾਰਤੀ ਨਾਗਰਿਕ ਵਿਦੇਸ਼ ਵਿੱਚ ਰਹਿੰਦੇ ਹਨ, ਤਾਂ ਉਨ੍ਹਾਂ ਨੂੰ ਵੀ ਸਥਾਨਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।"

 

ਅਮਰੀਕਾ ਨੇ 37 ਸਾਲਾ ਭਾਰਤੀ ਵਿਦਿਆਰਥੀ ਰੰਜਨੀ ਸ੍ਰੀਨਿਵਾਸਨ ਦਾ ਵੀਜ਼ਾ ਰੱਦ ਕਰ ਦਿੱਤਾ ਹੈ। ਉਹ ਕੋਲੰਬੀਆ ਯੂਨੀਵਰਸਿਟੀ ਵਿੱਚ ਸ਼ਹਿਰੀ ਯੋਜਨਾਬੰਦੀ ਦੀ ਪੀਐਚਡੀ ਦੀ ਵਿਦਿਆਰਥਣ ਸੀ ਅਤੇ ਉਸਨੇ ਪਿਛਲੇ ਹਫ਼ਤੇ ਆਪਣੇ ਆਪ ਨੂੰ ਡਿਪੋਰਟ ਕਰ ਲਿਆ ਸੀ। ਹਮਾਸ ਨਾਲ ਕਥਿਤ ਸਬੰਧਾਂ ਕਾਰਨ ਅਮਰੀਕੀ ਵਿਦੇਸ਼ ਵਿਭਾਗ ਨੇ ਉਸ ਦਾ ਵੀਜ਼ਾ ਰੱਦ ਕਰ ਦਿੱਤਾ ਸੀ।

 

ਇਸ ਦੌਰਾਨ ਭਾਰਤੀ ਖੋਜਕਾਰ ਬਦਰ ਖਾਨ ਸੂਰੀ ਨੂੰ ਅਮਰੀਕਾ ਵਿਚ ਗ੍ਰਿਫਤਾਰ ਕਰ ਲਿਆ ਗਿਆ। ਉਹ ਜਾਰਜਟਾਊਨ ਯੂਨੀਵਰਸਿਟੀ ਵਿੱਚ ਪੋਸਟ-ਡਾਕਟੋਰਲ ਫੈਲੋ ਸੀ। ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਉਹ "ਹਮਾਸ ਲਈ ਪ੍ਰਚਾਰ" ਕਰ ਰਹੇ ਸਨ।

 

ਹਾਲਾਂਕਿ, 20 ਮਾਰਚ ਨੂੰ, ਯੂਐਸ ਜੱਜ ਪੈਟਰੀਸ਼ੀਆ ਟੋਲੀਵਰ ਗਾਈਲਸ ਨੇ ਉਸ ਦੇ ਦੇਸ਼ ਨਿਕਾਲੇ 'ਤੇ ਅਸਥਾਈ ਰੋਕ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਅਦਾਲਤ ਦੇ ਅਗਲੇ ਹੁਕਮਾਂ ਤੱਕ ਸੂਰੀ ਨੂੰ ਅਮਰੀਕਾ ਤੋਂ ਡਿਪੋਰਟ ਨਹੀਂ ਕੀਤਾ ਜਾਵੇਗਾ।

 

ਸੂਰੀ ਦੀ ਗ੍ਰਿਫਤਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਜੈਸਵਾਲ ਨੇ ਕਿਹਾ, "ਸਾਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਹ ਵਿਅਕਤੀ ਹਿਰਾਸਤ ਵਿੱਚ ਹੈ। ਉਹਨਾਂ ਨੇ ਕਿਹਾ ,ਨਾ ਤਾਂ ਅਮਰੀਕੀ ਸਰਕਾਰ ਅਤੇ ਨਾ ਹੀ ਇਹ ਵਿਅਕਤੀ ਜਾਂ ਉਸਦੇ ਪਰਿਵਾਰਕ ਮੈਂਬਰ ਸਾਡੇ ਜਾਂ ਸਾਡੇ ਦੂਤਾਵਾਸ ਨਾਲ ਸੰਪਰਕ ਵਿੱਚ ਹਨ।"

 

ਅਮਰੀਕੀ ਸਰਕਾਰ ਨੇ ਅਜੇ ਤੱਕ ਸੂਰੀ ਖਿਲਾਫ ਕਾਨੂੰਨੀ ਕਾਰਵਾਈ ਨਾਲ ਜੁੜੀ ਕੋਈ ਹੋਰ ਜਾਣਕਾਰੀ ਜਨਤਕ ਨਹੀਂ ਕੀਤੀ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related