ADVERTISEMENTs

ਪੀਐੱਮ ਮੋਦੀ 12 ਫ਼ਰਵਰੀ ਤੋਂ ਦੋ ਦਿਨਾਂ ਅਮਰੀਕਾ ਦੌਰੇ 'ਤੇ, ਟਰੰਪ ਨਾਲ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, 'ਪ੍ਰਧਾਨ ਮੰਤਰੀ ਮੋਦੀ ਨੂੰ ਨਵੀਂ ਸਰਕਾਰ ਦੇ ਗਠਨ ਦੇ ਸਿਰਫ ਤਿੰਨ ਹਫਤਿਆਂ ਦੇ ਅੰਦਰ ਅਮਰੀਕਾ ਦੌਰੇ ਦਾ ਸੱਦਾ ਮਿਲਿਆ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਆਪਣਾ ਦੂਜਾ ਕਾਰਜਕਾਲ ਸ਼ੁਰੂ ਹੋਣ ਤੋਂ ਕੁਝ ਹੀ ਹਫ਼ਤੇ ਬਾਅਦ, ਭਾਰਤ ਦੇ ਪ੍ਰਧਾਨ ਮੰਤਰੀ (ਪੀਐੱਮ) ਨਰੇਂਦਰ ਮੋਦੀ ਅਮਰੀਕਾ ਦਾ ਅਧਿਕਾਰਤ ਦੌਰਾ ਕਰਨ ਵਾਲੇ ਪਹਿਲੇ ਵਿਸ਼ਵ ਨੇਤਾਵਾਂ ਵਿੱਚੋਂ ਇੱਕ ਹੋਣਗੇ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਇਹ ਦੌਰਾ ਅਮਰੀਕੀ ਰਾਸ਼ਟਰਪਤੀ ਦੇ ਅਧਿਕਾਰਤ ਸੱਦੇ 'ਤੇ 12 ਅਤੇ 13 ਫ਼ਰਵਰੀ ਨੂੰ ਹੋਵੇਗਾ। ਟਰੰਪ ਦਾ ਦੂਜਾ ਕਾਰਜਕਾਲ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਅਮਰੀਕਾ ਯਾਤਰਾ ਹੋਵੇਗੀ।

ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, 'ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਵੀਂ ਸਰਕਾਰ ਦੇ ਗਠਨ ਦੇ ਸਿਰਫ਼ ਤਿੰਨ ਹਫ਼ਤਿਆਂ ਦੇ ਅੰਦਰ ਅਮਰੀਕਾ ਦੌਰੇ ਦਾ ਸੱਦਾ ਮਿਲਿਆ ਹੈ। ਇਹ ਭਾਰਤ-ਅਮਰੀਕਾ ਭਾਈਵਾਲੀ ਦੀ ਮਹੱਤਤਾ ਦੇ ਨਾਲ-ਨਾਲ ਇਹ ਵੀ ਦਰਸਾਉਂਦਾ ਹੈ ਕਿ ਇਸ ਸਾਂਝੇਦਾਰੀ ਨੂੰ ਅਮਰੀਕਾ ਵਿੱਚ ਦੋ-ਪੱਖੀ ਸਮਰਥਨ ਪ੍ਰਾਪਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਦੌਰਾ ਨਵੀਂ ਅਮਰੀਕੀ ਸਰਕਾਰ ਨਾਲ ਸਾਰੇ ਆਪਸੀ ਹਿੱਤਾਂ 'ਤੇ ਚਰਚਾ ਕਰਨ ਦਾ ਮਹੱਤਵਪੂਰਨ ਮੌਕਾ ਹੋਵੇਗਾ।

ਪੀਐੱਮ ਮੋਦੀ ਇਸ ਦੌਰੇ ਦੌਰਾਨ ਰਾਸ਼ਟਰਪਤੀ ਟਰੰਪ ਨਾਲ ਦੁਵੱਲੀ ਮੀਟਿੰਗ ਕਰਨਗੇ, ਜੋ ਸੀਮਤ ਅਤੇ ਵਫ਼ਦ ਪੱਧਰ 'ਤੇ ਹੋਵੇਗੀ। ਇਸ ਤੋਂ ਇਲਾਵਾ ਅਮਰੀਕੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ। ਵਿਦੇਸ਼ ਸਕੱਤਰ ਮੁਤਾਬਕ, 'ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕਾ 'ਚ ਕਾਰੋਬਾਰੀ ਨੇਤਾਵਾਂ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲੇਗਾ।'

ਭਾਰਤ ਅਤੇ ਅਮਰੀਕਾ ਦੇ ਸਬੰਧ ਹਾਲ ਹੀ ਦੇ ਸਾਲਾਂ ਵਿੱਚ ਬਹੁਤ ਮਜ਼ਬੂਤ ​​ਹੋਏ ਹਨ। ਵਿਦੇਸ਼ ਸਕੱਤਰ ਮਿਸਰੀ ਨੇ ਕਿਹਾ ਕਿ ਪੀਐੱਮ ਦਾ ਇਹ ਦੌਰਾ ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨਾਲ ਲਗਾਤਾਰ ਗੱਲਬਾਤ ਦੀ ਨਵੀਂ ਦਿੱਲੀ ਦੀ ਨੀਤੀ ਦੇ ਅਨੁਰੂਪ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਦੋ ਵਾਰ ਅਮਰੀਕਾ ਗਏ ਸਨ, ਇੱਕ ਵਾਰ 2017 ਵਿੱਚ ਅਤੇ ਦੂਜੀ ਵਾਰ 2019 ਵਿੱਚ ਗਏ ਸਨ। ਟਰੰਪ ਦੇ ਮੁੜ ਚੁਣੇ ਜਾਣ ਤੋਂ ਬਾਅਦ, ਪੀਐੱਮ ਮੋਦੀ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਫੋਨ ਕੀਤਾ ਅਤੇ ਵਧਾਈ ਦਿੱਤੀ। ਇਸ ਤੋਂ ਬਾਅਦ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਵੀ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਹੋਈ।

ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ, ਜੋ ਪਿਛਲੇ ਮਹੀਨੇ ਵਾਸ਼ਿੰਗਟਨ ਵਿੱਚ ਰਾਸ਼ਟਰਪਤੀ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ, ਉਹਨਾਂ ਨੇ ਉੱਥੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਆਪਣੀ ਪਹਿਲੀ ਮੁਲਾਕਾਤ ਕੀਤੀ ਸੀ। ਜੈਸ਼ੰਕਰ ਨੇ ਅਮਰੀਕਾ ਦੇ ਨਵੇਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਨਾਲ ਵੀ ਮੁਲਾਕਾਤ ਕੀਤੀ, ਜੋ ਪਹਿਲਾਂ ਕਾਂਗਰਸ ਦੇ ਮੈਂਬਰ ਰਹਿ ਚੁੱਕੇ ਹਨ। ਵੀਰਵਾਰ ਸ਼ਾਮ ਨੂੰ, ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਰੀਕਾ ਦੇ ਨਵੇਂ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਫੋਨ 'ਤੇ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਸਾਂਝੇਦਾਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related