ADVERTISEMENTs

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ: ਪੰਜਾਬ ਸਰਕਾਰ ਨੇ ਚਾਰ ਪੁਲਿਸ ਅਫਸਰਾਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਹੈ।

ਲਾਰੈਂਸ ਬਿਸ਼ਨੋਈ ਦੀ ਲਾਈਵ ਕਾਲ ਦੀ ਫਾਈਲ ਫੋਟੋ / File Photo/ social media

ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੀ ਜੇਲ ਇੰਟਰਵਿਊ ਮਾਮਲੇ 'ਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਸਰਕਾਰ ਨੇ ਤਤਕਾਲੀ ਐਸਐਸਪੀ, ਐਸਪੀ, ਡੀਐਸਪੀ ਅਤੇ ਤਤਕਾਲੀ ਸੀਆਈਏ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ 'ਚ ਮਾਮਲੇ ਦੀ ਸੁਣਵਾਈ ਦੌਰਾਨ ਦਿੱਤੀ।


ਪੁਲਿਸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ SIT ਨੇ ਖੁਲਾਸਾ ਕੀਤਾ ਹੈ ਕਿ ਉਸਦੀ ਪਹਿਲੀ ਇੰਟਰਵਿਊ ਸੀਆਈਏ (ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ) ਦੇ ਖਰੜ ਪੁਲਿਸ ਸਟੇਸ਼ਨ (ਮੁਹਾਲੀ) ਵਿੱਚ ਹੋਈ ਸੀ। ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। SIT ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।


ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਨੂੰ ਸੌਂਪ ਦਿੱਤੀ ਸੀ। ਐਸਆਈਟੀ ਵੱਲੋਂ ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਪਹਿਲੀ ਇੰਟਰਵਿਊ ਸੀਆਈਏ ਦੇ ਖਰੜ ਪੁਲੀਸ ਸਟੇਸ਼ਨ ਵਿੱਚ ਹੋਈ ਸੀ। ਖਾਸ ਗੱਲ ਇਹ ਹੈ ਕਿ ਸਤੰਬਰ 2022 'ਚ ਰਿਕਾਰਡ ਕੀਤਾ ਗਿਆ ਇਹ ਇੰਟਰਵਿਊ 7 ਮਹੀਨਿਆਂ ਬਾਅਦ ਮਾਰਚ 2023 'ਚ ਰਿਲੀਜ਼ ਕੀਤਾ ਗਿਆ ਸੀ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related