ADVERTISEMENTs

ਕਿਸਾਨ ਅੰਦੋਲਨ - ਅੱਜ ਲਈ ਟਲਿਆ ਕਿਸਾਨਾਂ ਦਾ ਦਿੱਲੀ ਕੂਚ , ਹੁਣ 8 ਦਸੰਬਰ ਨੂੰ ਦਿੱਲੀ ਵੱਲ ਮੁੜ ਵੱਧਣਗੇ ਕਿਸਾਨ

ਜੇਕਰ ਗੱਲ ਕਰੀਏ ਸ਼ੰਭੂ ਬਾਰਡਰ ਤੇ ਕਿਸਾਨਾ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਕੀਤੀ ਗਈ ਸੁਰੱਖਿਆ ਦੀ ਤਾਂ ਦੱਸ ਦਈਏ ਕਿ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸ਼ੰਬੂ ਬਾਰਡਰ ਤੇ 3 ਲੇਅਰ ਬੇਰੀਕੇਟਿੰਗ ਕੀਤੀ ਗਈ ਸੀ , ਸੀਮਿੰਟ ਦੀਆਂ ਪੱਕੀਆਂ ਦੀਵਾਰਾਂ ਬਣਾਈਆਂ ਗਈਆਂ ਸਨ ਅਤੇ ਕੰਡਿਆਂ ਵਾਲੀਆਂ ਤਾਰਾਂ ਵੀ ਲਗਾਈਆਂ ਗਈਆਂ ਸਨ।

ਕਿਸਾਨਾਂ ਦਾ ਦਿੱਲੀ ਕੂਚ ਟਲਿਆ , ਹੁਣ 8 ਦਿਸੰਬਰ ਨੂੰ ਦਿੱਲੀ ਕੂਚ ਕਰਨਗੇ ਕਿਸਾਨ / Gurpreet kaur

ਪੰਜਾਬ ਦੇ ਕਿਸਾਨਾਂ ਨੇ ਸ਼ੁੱਕਰਵਾਰ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਦੁਪਹਿਰ 1 ਵਜੇ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਪਰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਇਜਾਜ਼ਤ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ।

 

ਸਵੇਰੇ ਪਹਿਲਾਂ ਕਿਸਾਨਾਂ ਨੇ ਮੀਟਿੰਗ ਕਰਕੇ ਰਣਨੀਤੀ ਬਣਾਈ, ਫਿਰ ਪਾਠ ਕੀਤਾ। ਉਪਰੰਤ ਸਮੂਹ ਜਥੇ ਨੂੰ ਲੰਗਰ ਅਤੁੱਟ ਵਰਤਾਇਆ ਗਿਆ। ਉਨ੍ਹਾਂ ਨੂੰ ਲੰਗਰ ਛਕਾਉਣ ਤੋਂ ਬਾਅਦ ਉਨ੍ਹਾਂ ਨੂੰ ਹਾਰ ਪਾ ਕੇ ਰੱਸੀ ਦੇ ਕੋਲ ਖੜ੍ਹਾ ਕਰ ਦਿੱਤਾ। ਕਿਸਾਨਾਂ ਨੂੰ ਲੂਣ ਵੀ ਦਿੱਤਾ ਗਿਆ, ਤਾਂ ਜੋ ਅੱਥਰੂ ਗੈਸ ਦੇ ਗੋਲਿਆਂ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।

 

ਇੱਕ ਵਜੇ ਕਿਸਾਨ ਅੱਗੇ ਵਧੇ। ਹਰਿਆਣਾ ਵਿੱਚ ਦਾਖ਼ਲ ਹੋਣ ’ਤੇ ਪੁਲੀਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ। ਫਿਰ ਕੰਡਿਆਲੀ ਤਾਰ ਵਿਛਾ ਦਿੱਤੀ ਗਈ। ਇਸ ਤੋਂ ਬਾਅਦ ਸੀਮਿੰਟ ਦੀ ਵਰਤੋਂ ਕਰਕੇ ਦੀਵਾਰ ਬਣਾਈ ਗਈ ਸੀ। ਕਿਸਾਨ ਤਿੰਨੇ ਪਰਤਾਂ ਨੂੰ ਉਖਾੜ ਕੇ ਅੱਗੇ ਵਧ ਗਏ। ਫਿਰ ਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਸਿੱਟੇ। ਇਸ ਪੂਰੀ ਘਟਨਾ ਵਿੱਚ 8 ਕਿਸਾਨ ਜ਼ਖਮੀ ਹੋ ਗਏ।


ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਕਿਸਾਨ ਆਗੂਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਪਿੱਛੇ ਲਈ ਕਿਹਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੱਲ੍ਹ ਕੇਂਦਰ ਨੇ ਕਿਸਾਨਾਂ ਨਾਲ ਗੱਲ ਨਾ ਕੀਤੀ ਤਾਂ ਉਹ 8 ਦਸੰਬਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰਨਗੇ।

 

ਜੇਕਰ ਗੱਲ ਕਰੀਏ ਸ਼ੰਭੂ ਬਾਰਡਰ ਤੇ ਕਿਸਾਨਾ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਕੀਤੀ ਗਈ ਸੁਰੱਖਿਆ ਦੀ ਤਾਂ ਦੱਸ ਦਈਏ ਕਿ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸ਼ੰਬੂ ਬਾਰਡਰ ਤੇ 3 ਲੇਅਰ ਬੇਰੀਕੇਟਿੰਗ ਕੀਤੀ ਗਈ ਸੀ , ਸੀਮਿੰਟ ਦੀਆਂ ਪੱਕੀਆਂ ਦੀਵਾਰਾਂ ਬਣਾਈਆਂ ਗਈਆਂ ਸਨ ਅਤੇ ਕੰਡਿਆਂ ਵਾਲੀਆਂ ਤਾਰਾਂ ਵੀ ਲਗਾਈਆਂ ਗਈਆਂ ਸਨ। ਇਸ ਦੇ ਨਾਲ ਨਾਲ ਅੱਥਰੂ ਗੈਸ ਦੇ ਗੋਲੇ ਵੀ ਪੁਲਿਸ ਵਲੋਂ ਲੋੜ ਪੈਣ ਤੇ ਛੱਡੇ ਗਏ। 

 

ਹੁਣ ਦੇਖਣਾ ਇਹ ਹੋਵੇਗਾ ਕਿ ਕੱਲ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਹੁੰਦੀ ਹੈ ਜਾਂ ਨਹੀਂ , ਜੇਕਰ ਕੱਲ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਹੁੰਦੀ ਹੈ ਤਾਂ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਿਕਲੇਗਾ ਜਾਂ ਫਿਰ ਮੁੜ ਕਿਸਾਨ 8 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। 

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video