ਭਾਰਤੀ-ਅਮਰੀਕੀ ਨੇਤਾਵਾਂ ਨੇ ਅਮਰੀਕੀ ਏਅਰਲਾਈਨਜ਼ ਦੇ ਖੇਤਰੀ ਜਹਾਜ਼ ਅਤੇ ਯੂਐਸ ਆਰਮੀ ਬਲੈਕ ਹਾਕ ਹੈਲੀਕਾਪਟਰ ਵਿਚਕਾਰ ਦੁਖਦਾਈ ਹਵਾਈ ਟੱਕਰ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਹਾਦਸਾ ਰੀਗਨ ਨੈਸ਼ਨਲ ਏਅਰਪੋਰਟ ਦੇ ਕੋਲ ਵਾਪਰਿਆ, ਜਿਸ ਤੋਂ ਬਾਅਦ ਜਹਾਜ਼ ਪੋਟੋਮੈਕ ਨਦੀ ਵਿੱਚ ਡਿੱਗ ਗਿਆ। ਇਸ ਹਾਦਸੇ 'ਚ ਕਈ ਲੋਕਾਂ ਦੇ ਮਾਰੇ ਜਾਣ ਦਾ ਅੰਦਾਜਾ ਹੈ।
ਐਮਪੀ ਰੋ ਖੰਨਾ ਨੇ ਸੋਸ਼ਲ ਮੀਡੀਆ 'ਤੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ, "ਮੇਰੇ ਵਿਚਾਰ ਇਸ ਭਿਆਨਕ ਹਾਦਸੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਬਚੇ ਹੋਏ ਲੋਕਾਂ ਦੀ ਭਾਲ ਕਰਨ ਵਾਲਿਆਂ ਦਾ ਸਭ ਤੋਂ ਪਹਿਲਾਂ ਧੰਨਵਾਦ।"
ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟਿੱਪਣੀਆਂ ਦੀ ਆਲੋਚਨਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਇਸ ਘਟਨਾ ਨੂੰ ਵਿਭਿੰਨਤਾ, ਬਰਾਬਰੀ ਅਤੇ ਸ਼ਮੂਲੀਅਤ (ਡੀਈਆਈ) ਨੀਤੀਆਂ ਨਾਲ ਜੋੜਿਆ। ਉਹਨਾਂ ਨੇ ਇਸ ਨੂੰ ਬੇਬੁਨਿਆਦ ਅਤੇ ਹਾਸੋਹੀਣਾ ਦੱਸਿਆ ਹੈ। ਉਨ੍ਹਾਂ ਨੇ ਹਾਦਸੇ ਦੀ ਪੂਰੀ ਜਾਂਚ ਦੀ ਮੰਗ ਕਰਦੇ ਹੋਏ ਕਿਹਾ, "ਮੇਰਾ ਦਿਲ ਇਸ ਦਰਦਨਾਕ ਹਾਦਸੇ ਦੇ ਪੀੜਤਾਂ ਦੇ ਨਾਲ ਹੈ। ਇਹ ਬਹੁਤ ਹੀ ਦੁਖਦਾਈ ਹੈ, ਅਤੇ ਮੈਂ ਬਚਾਅ ਕਾਰਜਾਂ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਧੰਨਵਾਦੀ ਹਾਂ।"
ਸੰਸਦ ਮੈਂਬਰ ਅਮੀ ਬੇਰਾ ਨੇ ਕਿਹਾ ਕਿ ਉਹ ਇਸ ਘਟਨਾ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਲਿਖਿਆ, "ਜਦੋਂ ਤੱਕ ਸਾਨੂੰ ਹੋਰ ਜਾਣਕਾਰੀ ਨਹੀਂ ਮਿਲਦੀ, ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜੋ ਇਸ ਤ੍ਰਾਸਦੀ ਤੋਂ ਪ੍ਰਭਾਵਿਤ ਹੋਏ ਹਨ। ਨਾਲ ਹੀ, ਮੈਂ ਤੇਜ਼ੀ ਨਾਲ ਰਾਹਤ ਕਾਰਜਾਂ ਵਿੱਚ ਲੱਗੇ ਲੋਕਾਂ ਦਾ ਧੰਨਵਾਦ ਕਰਦਾ ਹਾਂ।"
ਕਾਂਗਰਸਮੈਨ ਰਾਜਾ ਕ੍ਰਿਸ਼ਣਮੂਰਤੀ ਨੇ ਵੀ ਸੰਵੇਦਨਾ ਜ਼ਾਹਰ ਕਰਦੇ ਹੋਏ ਕਿਹਾ, "ਰੀਗਨ ਨੈਸ਼ਨਲ ਏਅਰਪੋਰਟ ਦੇ ਨੇੜੇ ਇਸ ਦਰਦਨਾਕ ਹਾਦਸੇ ਤੋਂ ਪ੍ਰਭਾਵਿਤ ਸਾਰੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜਹਾਜ਼ 'ਚ ਸਵਾਰ ਲੋਕਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਰਾਹਤ ਕਾਰਜਾਂ 'ਚ ਸ਼ਾਮਲ ਸਾਰੇ ਲੋਕਾਂ ਲਈ ਪ੍ਰਾਰਥਨਾ ਕਰਦਾ ਹਾਂ।" "
ਸੰਸਦ ਮੈਂਬਰ ਸੁਹਾਸ ਸੁਬਰਾਮਨੀਅਮ ਨੇ ਪੁਸ਼ਟੀ ਕੀਤੀ ਕਿ ਜਹਾਜ਼ ਵਿਚ ਸਵਾਰ ਸਾਰੇ 67 ਲੋਕਾਂ ਦੀ ਮੌਤ ਹੋ ਗਈ ਹੈ। ਉਹਨਾਂ ਨੇ ਕਿਹਾ ,"ਸਾਡੀਆਂ ਪ੍ਰਾਰਥਨਾਵਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਇਸ ਦੁਖਾਂਤ ਦਾ ਜਵਾਬ ਦੇਣ ਲਈ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹਾਂ।"
ਐਮਪੀ ਸ੍ਰੀ ਥਾਣੇਦਾਰ ਨੇ ਇਸ ਘਟਨਾ ਨੂੰ "ਵਿਨਾਸ਼ਕਾਰੀ" ਦੱਸਿਆ ਅਤੇ ਉਹਨਾਂ ਨੇ ਲਿਖਿਆ, "ਵਿਨਾਸ਼ਕਾਰੀ ਸ਼ਬਦ ਵੀ ਇਸ ਦਰਦ ਨੂੰ ਪੂਰਾ ਨਹੀਂ ਦੱਸ ਸਕਦਾ। ਵਾਸ਼ਿੰਗਟਨ, ਡੀ.ਸੀ. ਵਿੱਚ ਇਸ ਭਿਆਨਕ ਜਹਾਜ਼ ਹਾਦਸੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।"
ਅਧਿਕਾਰੀ ਰਾਹਤ ਅਤੇ ਬਚਾਅ ਕਾਰਜ ਜਾਰੀ ਰੱਖ ਰਹੇ ਹਨ ਜਦਕਿ ਜਾਂਚਕਰਤਾ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੰਮ ਕਰ ਰਹੇ ਹਨ।
Comments
Start the conversation
Become a member of New India Abroad to start commenting.
Sign Up Now
Already have an account? Login