ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।
ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਵਿਰਾਸਤ ਸੰਸਥਾ ਵੱਲੋਂ ਕੈਨੇਡਾ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।
ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਕੈਨੇਡਾ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਰਾਸਤ ਸੰਸਥਾ ਵੱਲੋਂ ਵਿਦੇਸ਼ ਅੰਦਰ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਸੰਸਥਾ ਧਰਮ ਦੇ ਪ੍ਰਚਾਰ ਲਈ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ।
ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਕੌਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login