ADVERTISEMENTs

ਮਨਜਿੰਦਰ ਸਿੰਘ ਸਿਰਸਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਜੀ ਦੀ ਕ੍ਰਿਪਾ ਨਾਲ ਉਨ੍ਹਾਂ ਨੂੰ ਵਿਧਾਨਸਭਾ 'ਚ ਪਹੁੰਚਣ ਦਾ ਮੌਕਾ ਮਿਿਲਆ ਇਸ ਲਈ ਸ਼ੁਕਰਾਨਾ ਕਰਨ ਲਈ ਪਹੁੰਚੇ ਹਨ।

ਅੱਜ ਭਾਜਪਾ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਇੱਥੇ ਪਰਮਾਤਮਾ ਦਾ ਧੰਨਵਾਦ ਕਰਨ ਆਇਆ ਹਾਂ ਅਤੇ ਲੋਕਾਂ ਦੇ ਵਿਕਾਸ ਲਈ ਕੰਮ ਕਰਨ ਦੀ ਸ਼ਕਤੀ ਮੰਗਣ ਲਈ ਅਰਦਾਸ ਵੀ ਕੀਤੀ ਹੈ।

ਇਸ ਮੌਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਤੋਂ ਗੁਰੇਜ਼ ਕੀਤਾ।ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਮੰਤਰੀ ਮੰਡਲ ’ਚ ਅਹੁਦਾ ਸੰਭਾਲਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਆਇਆ ਹਾਂ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਂਨੂੰ ਇਨਾਂ ਮਾਣ ਬਖ਼ਸ਼ਿਆ, ਮੈਂ ਇਸ ਸਮੇਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਂਦਾ ਹੈ। ਪਰ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਤਰਾਂ ਦਾ ਕੋਈ ਸਨਮਾਨ ਨਹੀਂ ਦਿੱਤਾ ਗਿਆ।ਉਨ੍ਹਾਂ ਲਾਈਨ ਵਿੱਚ ਲੱਗ ਕੇ ਮੱਥਾ ਟੇਕਿਆ। 

ਇੱਥੇ ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿਚ ਭਾਜਪਾ ਪਾਰਟੀ ਵਲੋਂ ਜਿੱਤ ਹਾਸਲ ਕਰ ਕੇ ਸਰਕਾਰ ਬਣਾਉਣ ਤੋਂ ਬਾਅਦ ਮਨਜਿੰਦਰ ਸਿਰਸਾ ਨੂੰ ਕੈਬਿਨਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ।

ਖ਼ਾਸ ਗੱਲ ਇਹ ਵੀ ਹੈ ਕਿ ਦਿੱਲੀ ਚੋਣਾਂ ਵਿਚ ਇਸ ਵਾਰ ਪੰਜਾਬੀ ਭਾਈਚਾਰਾ ਅਤੇ ਸਿੱਖ ਚਿਹਰਾ ਅਹਿਮ ਰੱਖਿਆ ਗਿਆ ਅਤੇ ਭਾਜਪਾ ਨੇ ਸਿੱਖ ਵੋਟ ’ਤੇ ਦਾਅ ਖੇਢਿਆ ਅਤੇ ਸਫ਼ਲ ਹੋਈ। ਇਸ ਨਾਲ ਹੀ 27 ਸਾਲ ਬਾਅਦ ਦਿੱਲੀ ’ਚ ਕਾਬਜ਼ ਹੋਈ ਭਾਜਪਾ ਵਲੋਂ ਜਲਦ ਹੀ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਪੰਜਾਬ ਵੀ ਭਾਜਪਾ ਦੇ ਅਗਲੇ ਏਜੰਡੇ 'ਚ ਸ਼ਾਮਿਲ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related