ਵਿਲਨਹਾਲ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਸਿੱਖ ਨੁਮਾਇਦਿਆਂ ਅਤੇ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਭਾਈ ਦਇਆ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿੱਚ ਸਿੱਖ ਫੈਡਰੈਸ਼ਨ ਯੂਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਭਾਗ ਲਿਆ।
ਮੀਟਿੰਗ ਵਿੱਚ ਪਿਛਲੇ ਦਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਇਤਿਹਾਸਿਕ ਫ਼ੈਸਲਿਆਂ ਦਾ ਸੁਆਗਤ ਕਰਦੇ ਹੋਏ ਜਥੇਦਾਰ ਦਾ ਧੰਨਵਾਦ ਕੀਤਾ ਗਿਆ। ਭਾਈ ਅਮਰੀਕ ਸਿੰਘ ਗਿੱਲ ਨੇ ਚਿੰਤਾ ਜਾਹਿਰ ਕੀਤੀ ਕਿ ਉਹ ਲੋਕ ਜੋ ਹੁਕਮਨਾਮਿਆਂ ਦਾ ਉਲੰਘਣ ਕਰਦੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿੱਜਠਿਆ ਜਾਣਾ ਚਾਹੀਦਾ ਹੈ। ਉਹਨਾਂ ਦਾ ਕਹਿਣਾ ਸੀ ਕਿ ਕੌਮ ਨੂੰ ਇਸ ਗੱਲ ਦਾ ਪੂਰਾ ਵਿਸ਼ਵਾਸ ਹੈ ਕਿ ਸਾਡੇ ਜਥੇਦਾਰ ਸਾਹਿਬਾਨ ਕੌਮ ਦੀ ਯੋਗ ਅਗਵਾਈ ਕਰ ਸਕਦੇ ਹਨ।
ਇਸ ਮੀਟਿੰਗ ਵਿੱਚ ਸੱਤ ਮੈਂਬਰੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦੀ ਭਰਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇਦਾਰ ਸਿੰਘ ਸਾਹਿਬ ਨੇ ਇਸ ਬਾਰੇ ਆਪਣਾ ਸਪਸ਼ਟ ਸਟੈਂਡ ਲਿਆ ਅਤੇ ਕਿਹਾ ਕਿ ਇਸ ਵਿਚ ਕੋਈ ਗਲਤ ਅੰਸਰ ਸ਼ਮੂਲੀਅਤ ਨਹੀਂ ਕਰ ਸਕਦੇ। ਉਹਨਾਂ ਨੇ ਕਿਹਾ ਕਿ ਸਿਰਫ ਤਖ਼ਤ ਸਾਹਿਬ ਵੱਲੋਂ ਚੁਣੇ ਗਏ ਮੈਂਬਰ ਹੀ ਭਰਤੀ ਕੀਤੇ ਜਾਣਗੇ।
ਜਥੇਦਾਰ ਨੇ ਪ੍ਰਮਾਤਮਾ ਨੂੰ ਹਾਜ਼ਰ-ਨਾਜ਼ਰ ਆਖਦਿਆਂ ਕਿਹਾ ਕਿ ਜੋ ਵੀ ਫੈਸਲੇ ਕੀਤੇ ਗਏ ਹਨ, ਉਹ ਪੂਰੀ ਸ਼ਿੱਧਤ ਨਾਲ ਲਾਗੂ ਕੀਤੇ ਜਾਣਗੇ। ਇਸ ਦੌਰਾਨ, ਸੰਗਤ ਨੇ ਵੀ ਜਥੇਦਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਸਮੁੱਚੀ ਸੰਗਤ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਉੱਤੇ ਪੂਰੀ ਤਰ੍ਹਾਂ ਖੜੀ ਹੈ।
ਮੀਟਿੰਗ ਦਾ ਮੁਕੰਮਲ ਵਾਤਾਵਰਣ ਬਹੁਤ ਚੰਗਾ ਰਿਹਾ ਅਤੇ ਸਾਰੇ ਮਸਲਿਆਂ 'ਤੇ ਗੰਭੀਰ ਵਿਚਾਰ-ਵਟਾਂਦਰੇ ਕੀਤੇ ਗਏ।
Comments
Start the conversation
Become a member of New India Abroad to start commenting.
Sign Up Now
Already have an account? Login