ਹਰਿਆਣਾ ਦੇ ਕੁਰੂਕਸ਼ੇਤਰ ਤੋਂ ਦੋ ਸਾਲ ਪਹਿਲਾਂ 23 ਸਾਲਾਂ ਸਿਮਰਨ ਸਟੱਡੀ ਵੀਜ਼ਾ 'ਤੇ ਕਨੈਡਾ ਗਈ ਸੀ। ਜਿਸ ਦਾ ਕਨੈਡਾ ਵਿੱਚ ਬੜੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ , ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਸਿਮਰਨ ਕੁਰੂਕਸ਼ੇਤਰ ਦੇ ਪਿੰਡ ਠਸਕਾ ਮੀਰਾਂਜੀ ਦੀ ਰਹਿਣ ਵਾਲੀ ਸੀ।
ਇਸ ਘਟਨਾ ਨਾਲ ਪਰਿਵਾਰ ਸਦਮੇ 'ਚ ਹੈ।
ਪਿੰਡ ਦੀ ਧੀ ਦੇ ਵਿਦੇਸ਼ 'ਚ ਕਤਲ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਲੋਕ ਪੀੜਤ ਪਰਿਵਾਰ ਨੂੰ ਦਿਲਾਸਾ ਦੇਣ ਲਈ ਇਕੱਠੇ ਹੋ ਗਏ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਲਾਸ਼ ਨੂੰ ਜਲਦੀ ਭਾਰਤ ਲਿਆਂਦਾ ਜਾਵੇ।
ਜਾਣਕਾਰੀ ਦਿੰਦਿਆਂ ਪਿੰਡ ਠਸਕਾ ਮੀਰਾਂਜੀ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਗੁਰਾਇਆ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਬਗੀਚਾ ਸਿੰਘ ਦੀ ਪੁੱਤਰੀ ਸਿਮਰਨ (23) ਸਟੱਡੀ ਵੀਜ਼ੇ 'ਤੇ ਕੈਨੇਡਾ ਦੇ ਸ਼ਹਿਰ ਸਰੀ ਗਈ ਸੀ।
ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਿਮਰਨ ਦਾ ਉਸ ਦੇ ਕਮਰੇ ਵਿੱਚ ਹੀ ਕਤਲ ਕਰ ਦਿੱਤਾ ਗਿਆ ਹੈ। ਰਾਤ ਸਮੇਂ ਅਣਪਛਾਤੇ ਹਮਲਾਵਰਾਂ ਨੇ ਕਮਰੇ 'ਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ।
ਹਮਲੇ 'ਚ ਸਿਮਰਨ ਦੇ ਨਾਲ ਕਮਰੇ 'ਚ ਰਹਿ ਰਹੇ ਇਕ ਲੜਕਾ ਅਤੇ ਲੜਕੀ, ਜੋ ਕਿ ਅਸਲੀ ਭੈਣ-ਭਰਾ ਦੱਸੇ ਜਾਂਦੇ ਹਨ, ਵੀ ਗੰਭੀਰ ਜ਼ਖਮੀ ਹੋ ਗਏ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦਿਲਬਾਗ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਪੂਰਾ ਪਿੰਡ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਲਿਆਂਦਾ ਜਾਵੇ।
Comments
Start the conversation
Become a member of New India Abroad to start commenting.
Sign Up Now
Already have an account? Login