ADVERTISEMENTs

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਮ ਗੁਰੂ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਲੌ / x@SGPCAmritsar

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। 

ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿੱਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। 

ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂਬਜ਼ਾਰ ਕਾਠੀਆਂਬਜ਼ਾਰ ਪਾਪੜਾਂਬਜ਼ਾਰ ਬਾਂਸਾਂਚੌਂਕ ਛੱਤੀ ਖੂਹੀਚਾਵਲ ਮੰਡੀਦਾਲ ਮੰਡੀਢਾਬ ਵਸਤੀ ਰਾਮਜੌੜਾ ਪਿੱਪਲਬਜ਼ਾਰ ਲੁਹਾਰਾਚੌਂਕ ਲਛਮਣਸਰਚੌਂਕ ਬਾਬਾ ਸਾਹਿਬਚੌਂਕ ਪਰਾਗਦਾਸ ਆਦਿ ਥਾਵਾਂ ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 17 ਜਨਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। 

ਸ੍ਰੀ ਹਰਿਮੰਦਰ ਸਾਹਿਬਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।

ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏਜਿਸ ਮਗਰੋਂ ਧਾਰਮਿਕ ਦੀਵਾਨ ਸਜੇਜਿਸ ਵਿਚ ਰਾਗੀਢਾਡੀਕਵੀਸ਼ਰਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related