ADVERTISEMENTs

ਹੁਣ ਅੰਮ੍ਰਿਤਪਾਲ ਸਿੰਘ ਦੇ ਇਸ ਸਾਥੀ ਨੇ ਆਪਣੇ 'ਤੇ ਲਗਾਏ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਸਰਕਾਰ ਤੋਂ ਮੰਗੇ ਜਵਾਬ

ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਸਰਬਜੀਤ ਸਿੰਘ ਕਲਸੀ ਨੇ ਵੀ ਆਪਣੇ 'ਤੇ ਲਗਾਏ ਗਏ ਨਵੇਂ NSA ਹੁਕਮ ਨੂੰ ਚੁਣੌਤੀ ਦਿੱਤੀ ਹੈ। ਸਰਬਜੀਤ ਸਿੰਘ ਕਲਸੀ ਅੰਮ੍ਰਿਤਪਾਲ ਦਾ ਸਾਥੀ ਹੈ।

ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਸਰਬਜੀਤ ਸਿੰਘ ਕਲਸੀ / Daljit Singh Kalsi

'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਸਰਬਜੀਤ ਸਿੰਘ ਕਲਸੀ ਨੇ ਆਪਣੇ 'ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਸਰਬਜੀਤ ਸਿੰਘ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਨਐਸਏ ਨੂੰ ਚੁਣੌਤੀ ਦਿੱਤੀ ਸੀ।

ਹੁਣ ਸਰਬਜੀਤ ਸਿੰਘ ਕਲਸੀ ਦੀ ਤਰਫੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਉਸ ਨੇ ਕਿਹਾ ਹੈ ਕਿ ਉਸ ’ਤੇ ਲਾਏ ਗਏ ਐਨਐਸਏ ਦੇ ਤਾਜ਼ਾ ਹੁਕਮ ਪੂਰੀ ਤਰ੍ਹਾਂ ਗਲਤ ਹਨ। ਇਸ ਲਈ ਇਸ ਹੁਕਮ ਨੂੰ ਰੱਦ ਕੀਤਾ ਜਾਵੇ।


ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਕਲਸੀ ਨੇ ਕਿਹਾ ਕਿ ਉਹ ਫਿਲਮ ਕਲਾਕਾਰ ਅਤੇ ਨਿਰਦੇਸ਼ਕ ਹਨ। ਇਸ ਦਾ ਅਜਨਾਲਾ ਕੇਸ ਜਾਂ ਕਿਸੇ ਹੋਰ ਕੇਸ ਨਾਲ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਉਸ 'ਤੇ ਲਗਾਏ ਗਏ ਨਵੇਂ ਐਨਐਸਏ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

ਇਸ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਸੁਣਵਾਈ ਕੀਤੀ। ਕਲਸੀ ਦੀ ਇਸ ਪਟੀਸ਼ਨ 'ਤੇ ਬੈਂਚ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।


ਦੱਸ ਦੇਈਏ ਕਿ ਦਲਜੀਤ ਸਿੰਘ ਕਲਸੀ ਇਸ ਵੇਲੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਸ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਉਸ ਦਾ ਵੀ ਨਾਂ ਹੈ, ਜਦ ਉਹ ਇਸ ਵਿੱਚ ਸ਼ਾਮਲ ਨਹੀਂ ਸੀ ਅਤੇ ਨਾ ਹੀ ਉਸ ਵਿਰੁੱਧ ਕੋਈ ਠੋਸ ਸਬੂਤ ਹੈ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related