ADVERTISEMENTs

ਹੁਣ ਚੰਡੀਗੜ੍ਹ ਦੀ ਅਦਾਲਤ 'ਚ ਹੋਵੇਗੀ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ, ਹਾਈਕੋਰਟ ਨੇ ਅਪੀਲ ਕੀਤੀ ਮਨਜ਼ੂਰ

ਸਾਬਕਾ ਐਸਐਸਪੀ ਅਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਗਈ ਹੈ / highcourtchd.gov.in

2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਦੀ ਸੁਣਵਾਈ ਵੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਗਈ ਹੈ। ਗੋਲੀਬਾਰੀ 'ਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਅਦਾਲਤ ਦੇ ਇਸ ਫੈਸਲੇ 'ਤੇ ਪੰਜਾਬ ਸਰਕਾਰ ਦੀ ਜੰਮ ਕੇ ਕੀਤੀ ਆਲੋਚਨਾ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਇਸ ਨੂੰ ਚੰਡੀਗੜ੍ਹ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਸਾਬਕਾ ਐਸਐਸਪੀ ਅਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਵਿੱਚ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਅਜਿਹੇ ਵਿੱਚ ਇਸ ਕੇਸ ਦੀ ਸੁਣਵਾਈ ਫਰੀਦਕੋਟ ਵਿੱਚ ਨਹੀਂ ਸਗੋਂ ਚੰਡੀਗੜ੍ਹ ਵਿੱਚ ਹੋਣੀ ਚਾਹੀਦੀ ਹੈ। 

 

ਚਰਨਜੀਤ ਸ਼ਰਮਾ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਹੁਣ ਇਸ ਕੇਸ ਦੀ ਸੁਣਵਾਈ ਚੰਡੀਗੜ੍ਹ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related