ਪੰਜਾਬ ਸਰਕਾਰ ਵੱਲੋਂ 'NRIs ਮਿਲਣੀ’ ਸਮਾਗਮ: ਜ਼ਿਲ੍ਹਾ ਵਾਰ ਸੁਣੀਆਂ ਗਈਆਂ ਸਮੱਸਿਆਵਾਂ
ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।ਇਸ ਪ੍ਰੋਗਰਾਮ ਵਿੱਚ ਚਾਰ ਜਿਲ੍ਹਿਆਂ ਤੋਂ 1000 ਦੇ ਕਰੀਬ ਪ੍ਰਵਾਸੀ ਭਾਰਤੀਆਂ ਨੇ ਸ਼ਮੂਲੀਅਤ ਕੀਤੀ।
ਐੱਨਆਰਆਈ ਮਿਲਣੀ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਮੂਲੀਅਤ ਕੀਤੀ / ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਪਠਾਨਕੋਟ ਜ਼ਿਲ੍ਹੇ ਦੀ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਸ਼ਨਿਚਰਵਾਰ 3 ਫ਼ਰਵਰੀ ਨੂੰ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ 'ਤੇ ਲਿਖਿਆ ਕਿ ਅਸੀਂ ਪੰਜਾਬ 'ਚ ਪਰਵਾਸੀ ਪੰਜਾਬੀਆਂ ਲਈ 'ਐੱਨਆਰਆਈ ਮਿਲਣੀ’ ਸ਼ੁਰੂ ਕਰਨ ਜਾ ਰਹੇ ਹਾਂ…ਜਿਸ 'ਚ ਐੱਨਆਰਆਈ ਨਾਗਰਿਕਾਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ…ਪਹਿਲੀ ਐੱਨਆਰਆਈ ਮਿਲਣੀ’ ਅਸੀਂ ਪਠਾਨਕੋਟ ਦੇ ਪਿੰਡ ਚਮਰੌੜ (ਮਿੰਨੀ ਗੋਆ) 'ਚ ਇਸ ਕਰਕੇ ਰੱਖੀ ਹੈ ਤਾਂ ਜੋ ਬਾਹਰ ਵਸਦੇ ਪੰਜਾਬੀਆਂ ਨੂੰ ਰੰਗਲੇ ਪੰਜਾਬ ਦੇ ਕੁੱਝ ਵੱਖਰੇ ਰੰਗ ਵੀ ਵਿਖਾਏ ਜਾਣ…ਪੇਕੇ ਘਰ ਪੰਜਾਬ ਵੱਲੋਂ ਸਾਰੇ ਐੱਨਆਰਆਈ ਨੂੰ “ਜੀ ਆਇਆਂ ਨੂੰ...”
ਇੱਕ ਹੋਰ ਐਕਸ ਪੋਸਟ ਵਿੱਚ ਮੁੱਖ ਮੰਤਰੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ, "ਜਿਨ੍ਹਾਂ ਪਰਵਾਸੀ ਪੰਜਾਬੀਆਂ ਦੇ ਪਲਾਟ ਲੋਕਾਂ ਨੇ ਦੱਬ ਕੇ ਉਨ੍ਹਾਂ ਉੱਪਰ ਕੋਠੀਆਂ ਬਣਾ ਲਈਆਂ, ਉਹਨਾਂ ਨੂੰ ਉਹ ਪਲਾਟ ਦੇ ਨਾਲ-ਨਾਲ ਕੋਠੀਆਂ ਵੀ ਵਾਪਸ ਦਿਵਾਵਾਂਗੇ..."
ਪ੍ਰਵਾਸੀ ਭਾਰਤੀ ਮਿਲਣੀ ਸਮਾਗਮ ਦੌਰਾਨ ਮੁੱਖ ਮੰਤਰੀ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਸਮੇਤ ਵੱਖ-ਵੱਖ ਸ਼ਹਿਰਾਂ ਤੇ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਭਾਰਤੀਆਂ ਨੂੰ ਮਿਲੇ। ਇਸ ਪ੍ਰੋਗਰਾਮ ਵਿੱਚ ਚਾਰ ਜ਼ਿਲ੍ਹਿਆਂ ਤੋਂ 1000 ਦੇ ਕਰੀਬ ਪ੍ਰਵਾਸੀ ਭਾਰਤੀਆਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦਾ ਮੁੱਖ ਮੰਤਵ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਸੀ।
ਪ੍ਰਵਾਸੀ ਭਾਰਤੀਆਂ ਦੀਆਂ ਜ਼ਿਲ੍ਹਾ ਪੱਧਰੀ ਸਮੱਸਿਆਵਾਂ ਨੋਟ ਕੀਤੀਆਂ ਗਈਆਂ। ਪ੍ਰਵਾਸੀ ਭਾਰਤੀਆਂ ਨੇ ਅੰਮ੍ਰਿਤਸਰ ਤੋਂ ਕੈਨੇਡਾ ਸਿੱਧੀ ਉਡਾਣ ਦਾ ਮੁੱਦਾ ਵੀ ਉਠਾਇਆ। ਪ੍ਰਵਾਸੀ ਭਾਰਤੀਆਂ ਨੇ ਜ਼ਮੀਨ ਜਾਇਦਾਦ, ਪੈਸੇ ਦੇ ਲੈਣ-ਦੇਣ, ਵਿਕਾਸ ਕਾਰਜਾਂ ਵਰਗੇ ਮੁੱਦੇ ਲਿਆਂਦੇ, ਜਿਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐੱਨਆਰਆਈ ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮਸਲਿਆਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕਰੇਗੀ। ਇਸ ਮੌਕੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਬ੍ਰਹਮ ਸ਼ੰਕਰ ਜਿੰਪਾ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ nri.punjab.gov.in ਨਾਮ ਦੀ ਵੈੱਬਸਾਈਟ ਵੀ ਜਾਰੀ ਕੀਤੀ ਸੀ।
ADVERTISEMENT
E Paper
Video
Comments
Start the conversation
Become a member of New India Abroad to start commenting.
Sign Up Now
Already have an account? Login