ADVERTISEMENTs

ਬਾਰਡਰ ਤੋਂ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਜਵਾਨ ਨੂੰ ਕੀਤਾ ਕਾਬੂ

ਭਾਰਤ-ਪਾਕਿਸਤਾਨ ਬਾਰਡਰ ‘ਤੇ ਪਾਕਿਸਤਾਨੀ ਰੇਂਜਰਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਵਾਨ ਪੀਕੇ ਸਿੰਘ / X

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਸਬੰਧ ਵਿਗੜੇ ਹੋਏ ਹਨ, ਅਜਿਹੇ ਸਮੇਂ ਦੌਰਾਨ ਬਾਰਡਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨੀ ਰੇਂਜਰਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।ਜਵਾਨ ਪੀਕੇ ਸਿੰਘ ਪੰਜਾਬ ਵਿੱਚ ਬੀਐਸਐਫ ਪੋਸਟ ਜਲੋਕੇ ਦੋਨਾ ਨੇੜੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰ ਗਿਆ ਤੇ ਪਾਕਿਸਤਾਨੀ ਖੇਤਰ ਵਿੱਚ ਦਾਖਲ ਹੋ ਗਿਆ। ਉਸ ਨੂੰ ਸਰਹੱਦ 'ਤੇ ਪਾਕਿ ਰੇਂਜਰਾਂ ਨੇ ਹਿਰਾਸਤ ਵਿੱਚ ਲੈ ਲਿਆ। ਪਾਕਿਸਤਾਨੀ ਮੀਡੀਆ ਨੇ ਜਵਾਨ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ।

 

ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਹਿਰਾਸਤ ਲਏ ਗਏ ਜਵਾਨ ਦਾ ਕੁਝ ਦਿਨ ਪਹਿਲਾਂ ਹੀ ਤਬਾਦਲਾ ਹੋਇਆ ਸੀ। ਉਸ ਨੂੰ ਜ਼ੀਰੋ ਲਾਈਨ ਬਾਰੇ ਬਹੁਤਾ ਪਤਾ ਨਹੀਂ ਸੀ। ਬੁੱਧਵਾਰ (23 ਅਪ੍ਰੈਲ) ਸਵੇਰੇ ਕਿਸਾਨ ਕਣਕ ਦੀ ਵਾਢੀ ਕਰਨ ਲਈ ਆਪਣੀ ਕੰਬਾਈਨ ਮਸ਼ੀਨ ਨਾਲ ਖੇਤ ਵਿੱਚ ਗਏ ਸਨ। ਇਹ ਫਾਰਮ ਵਾੜ 'ਤੇ ਗੇਟ ਨੰਬਰ-208/1 ਦੇ ਨੇੜੇ ਸੀ। ਕਿਸਾਨਾਂ ਦੀ ਨਿਗਰਾਨੀ ਲਈ 2 ਬੀਐਸਐਫ ਜਵਾਨ ਵੀ ਉਨ੍ਹਾਂ ਦੇ ਨਾਲ ਸਨ। ਉਸੇ ਸਮੇਂ ਇੱਕ ਜਵਾਨ ਗਲਤੀ ਨਾਲ ਸਰਹੱਦ ਪਾਰ ਕਰ ਗਿਆ। ਫਿਰ ਪਾਕਿਸਤਾਨੀ ਰੇਂਜਰਾਂ ਨੇ ਬੀਐਸਐਫ ਜਵਾਨ ਨੂੰ ਫੜ ਲਿਆ ਤੇ ਉਸ ਦਾ ਹਥਿਆਰ ਵੀ ਕਬਜੇ ਲੈ ਲਿਆ।

 

ਜ਼ਿਕਰਯੋਗ ਹੈ ਕਿ ਜ਼ੀਰੋ ਲਾਈਨ ਸਰਹੱਦ ਦਾ ਉਹ ਹਿੱਸਾ ਹੈ ਜਿੱਥੇ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਮਿਲਦੀਆਂ ਹਨ। ਇਸ ਜਗ੍ਹਾ 'ਤੇ ਕਿਸਾਨਾਂ ਨੂੰ ਖੇਤੀ ਕਰਨ ਦੀ ਵਿਸ਼ੇਸ਼ ਇਜਾਜ਼ਤ ਮਿਲਦੀ ਹੈ। ਜਦੋਂ ਕਿਸਾਨ ਫਸਲ ਬੀਜਦੇ ਹਨ ਜਾਂ ਕੱਟਦੇ ਹਨ ਤਾਂ ਬੀਐਸਐਫ ਜਵਾਨ ਉਨ੍ਹਾਂ ਦੀ ਸੁਰੱਖਿਆ ਲਈ ਉਨ੍ਹਾਂ ਦੇ ਨਾਲ ਰਹਿੰਦੇ ਹਨ। ਉਨ੍ਹਾਂ ਨੂੰ ਕਿਸਾਨ ਗਾਰਡ ਵੀ ਕਿਹਾ ਜਾਂਦਾ ਹੈ।

 

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related