ADVERTISEMENTs

ਧਾਮੀ ਦੇ ਅਸਤੀਫੇ ਅਤੇ ਮੌਜੂਦਾ ਹਾਲਾਤਾਂ ‘ਤੇ ਖੁੱਲ ਕੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਖੁੱਲ ਕੇ ਗੱਲ ਕੀਤੀ।

ਅੰਮ੍ਰਿਤਸਰ ਵਿੱਚ ਚੀਫ਼ ਖ਼ਾਲਸਾ ਦੀਵਾਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ / Courtesy Photo

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਧਾਮੀ 'ਤੇ ਦਬਾਅ ਪਾਇਆ ਜਾ ਰਿਹਾ ਸੀ। ਇਸ ਕਰਕੇ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਉਨ੍ਹਾਂ ਨੇ ਕਿਹਾ ਕਿ ਇਹ ਸਭ ਬਾਦਲ ਪਰਿਵਾਰ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ।

ਅੱਜ ਅੰਮ੍ਰਿਤਸਰ ਵਿੱਚ ਚੀਫ਼ ਖ਼ਾਲਸਾ ਦੀਵਾਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਤਾਂ ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਦਰਸਾਉਂਦੇ ਸਨ ਕਿ ਉਹ ਕਿਸੇ ਤਰ੍ਹਾਂ ਦੇ ਦਬਾਅ ਹੇਠ ਸਨ। ਉਨ੍ਹਾਂ ਦੋਸ਼ ਲਾਇਆ ਕਿ ਦਬਾਅ ਬਾਦਲ ਪਰਿਵਾਰ ਨੂੰ ਬਚਾਉਣ ਲਈ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੱਤ ਮੈਂਬਰੀ ਕਮੇਟੀ ਤੋਂ ਵੀ ਅਸਤੀਫਾ ਨਹੀਂ ਕੀਤਾ ਜਾਣਾ ਚਾਹੀਦਾ ਸੀ। ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਜੋ ਸੇਵਾ ਸੌਂਪੀ ਸੀ, ਉਸ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਾ ਚਾਹੀਦਾ ਸੀ।

ਇਸ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਐਸਜੀਪੀਸੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ 'ਤੇ ਵੀ ਗੰਭੀਰ ਦੋਸ਼ ਲਗਾਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਜਾਂਚ ਕਰਵਾਉਣ ਦੀ ਗੱਲ ਕਰ ਰਹੀ ਹੈ ਤਾਂ ਸਭ ਤੋਂ ਪਹਿਲਾਂ ਰਘੂਜੀਤ ਸਿੰਘ ਵਿਰਕ ਦੀ ਜਾਂਚ ਹੋਣੀ ਚਾਹੀਦੀ ਹੈ, ਜਿਸ ਨੇ ਸਾਰਾਗੜ੍ਹੀ ਸਰਾਂ ਤੇ ਲੰਗਰ ਹਾਲ ਦੇ ਨਿਰਮਾਣ ਦੌਰਾਨ ਕਰੋੜਾਂ ਰੁਪਏ ਦੇ ਘੁਟਾਲੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਪਿੱਛੇ ਵੀ ਰਘੂਜੀਤ ਸਿੰਘ ਵਿਰਕ ਹਨ।  ਉਨ੍ਹਾਂ ਕਿਹਾ ਕਿ ਰਘੂਜੀਤ ਸਿੰਘ ਵਿਰਕ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਅੰਗ ਕੀਤਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੁਰੂਕਸ਼ੇਤਰ ਵਿੱਚ ਰਘੂਜੀਤ ਸਿੰਘ ਵਿਰਕ ਦਾ ਬੁੱਤ ਲਗਾਉਣਾ ਚਾਹੀਦਾ ਹੈ।


ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਦੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਬਕਾ ਜਥੇਦਾਰ ਵੇਦਾਂਤੀ ਜੀ ਨੇ ਵੀ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਰੂਪ ਵਿੱਚ ਸੁਝਾਅ ਦਿੱਤਾ ਸੀ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਤੇ ਸੇਵਾ ਸਮਾਪਤੀ ਲਈ ਨਿਯਮ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਮੈਂ ਆਪਣੇ ਕਾਰਜਕਾਲ ਦੌਰਾਨ ਇਸ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਨੂੰ ਲਿਿਖਆ ਵੀ ਸੀ। ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related