ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੇ ਬਣੀ 7 ਮੈਂਬਰੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਕਮੇਟੀ ਦਾ ਕੰਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ਮੈਂਬਰਸ਼ਿਪ ਡਰਾਇਵ ਉੱਪਰ ਨਜ਼ਰ ਰੱਖਣਾ ਸੀ।
ਪ੍ਰੋ. ਬਡੂੰਗਰ ਨੇ ਪਟਿਆਲਾ ਵਿਖੇ ਅੱਜ 7 ਮੈਂਬਰੀ ਕਮੇਟੀ ਦੀ ਹੋਈ ਬੈਠਕ ਤੋਂ ਕੁੱਝ ਕੁ ਮਿੰਟ ਪਹਿਲਾਂ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਪੱਤਰ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਹੈ। ਇਸ ਪੱਤਰ ਵਿੱਚ ਉਹਨਾਂ ਨੇ ਆਪਣੇ ਅਸਤੀਫੇ ਦੇ ਕਾਰਨ ਦੱਸੇ ਹਨ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੇ ਪੱਤਰ ਵਿੱਚ ਆਪਣੇ ਅਸਤੀਫੇ ਦੇ ਕਾਰਨਾਂ ਨੂੰ ਸਪੱਸ਼ਟ ਕੀਤਾ ਹੈ। ਉਹਨਾਂ ਨੇ ਲਿਿਖਆ ਕਿ ਆਪ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤੇ ਨਜ਼ਰ ਰੱਖਣ ਲਈ 7 ਮੈਂਬਰੀ ਕਮੇਟੀ ਬਣਾਈ ਸੀ ਜਿਸ ਵਿੱਚ ਦਾਸ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਸੀ।
ਉਨ੍ਹਾਂ ਲਿਿਖਆ ਕਿ ਕਮੇਟੀ ਦੀਆਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਪਹਿਲੀ ਬੈਠਕ ਪਟਿਆਲਾ ਅਤੇ ਦੂਜੀ ਮੀਟਿੰਗ ਚੰਡੀਗੜ੍ਹ ਵਿਖੇ ਹੋ ਚੁੱਕੀ ਹੈ। ਇਹਨਾਂ ਦੋਵੇਂ ਬੈਠਕਾਂ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸੀ।
ਮੀਟਿੰਗ ਵਿੱਚ ਸਾਰੇ ਮੈਂਬਰ ਸਾਹਿਬਾਨ ਨੇ ਆਪਣੇ ਵਿਚਾਰ ਦਿੱਤੇ ਪਰ ਕੋਈ ਆਖਰੀ ਫੈਸਲਾ ਨਹੀਂ ਹੋ ਸਕਿਆ। ਜਿਸ ਕਾਰਨ ਦੋਵੇਂ ਹੀ ਮੀਟਿੰਗਾਂ ਬੇਸਿੱਟਾ ਰਹੀਆਂ। ਹੁਣ ਪ੍ਰਧਾਨ ਐਡਵੋਕੇਟ ਧਾਮੀ ਨੇ ਦੋਵੇਂ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧ ‘ਚ ਤੀਸਰੀ ਬੈਠਕ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਰੱਖੀ ਗਈ ਸੀ, ਪਰ ਅਜੇ ਤੱਕ ਇਸ ਮੀਟਿੰਗ ਪ੍ਰਤੀ ਅਨਿਸਚਿਤਤਾ ਬਣੀ ਹੋਈ ਹੈ ਕਿ ਮੀਟਿੰਗ ਦੀ ਪ੍ਰਧਾਨਗੀ ਕੌਣ ਕਰੇਗਾ।
ਸ਼੍ਰੀ ਅਕਾਲ ਤਖ਼ਤ ਸਾਹਿਬ ਮੁਕੱਦਸ ਸਰਬਉੱਚ ਅਸਥਾਨ ਹੈ ਜਿਸ ਦਾ ਅਦਬ, ਸਤਿਕਾਰ ਅਤੇ ਸਨਮਾਨ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ। ਪ੍ਰੰਥਕ ਪ੍ਰੰਪਰਾ ਅਤੇ ਮਰਿਯਾਦਾ ਕਾਇਮ ਰਹੇ। ਇਸ ਕਰਕੇ ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਹਾਲਾਤ ਨੂੰ ਮੁੱਖ ਰੱਖਦਿਆਂ ਮੇਰੀ ਬੇਨਤੀ ਹੈ ਕਿ ਮੈਨੂੰ 7 ਮੈਂਬਰੀ ਕਮੇਟੀ ਤੋਂ ਫਾਰਗ ਕਰ ਦਿਓ ਜੀ, ਮੈਂ ਆਪ ਜੀ ਦਾ ਧੰਨਵਾਦੀ ਹੋਵੇਗਾ।
Comments
Start the conversation
Become a member of New India Abroad to start commenting.
Sign Up Now
Already have an account? Login