ADVERTISEMENTs

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਜਨਤਕ ਛੁੱਟੀ ਦਾ ਕੀਤਾ ਐਲਾਨ

10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸੱਚ ਦਾ ਉਪਦੇਸ਼ ਦੇਣ ਕਾਰਨ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ / social media

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 10 ਜੂਨ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।

ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਦੱਸ ਦੇਈਏ ਕਿ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਅਤੇ ਸਿੱਖ ਧਰਮ ਦੇ ਪਹਿਲੇ ਸ਼ਹੀਦ ਹਨ। ਉਨ੍ਹਾਂ ਨੂੰ ਸ਼ਹੀਦਾਂ ਦਾ ਦਾ ਸਿਰਤਾਜ ਕਿਹਾ ਜਾਂਦਾ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ।

ਗੁਰੂ ਅਰਜਨ ਦੇਵ ਜੀ ਦਾ ਪਾਲਣ-ਪੋਸ਼ਣ ਗੁਰੂ ਅਮਰਦਾਸ ਜੀ ਅਤੇ ਬਾਬਾ ਬੁੱਢਾ ਜੀ ਵਰਗੇ ਮਹਾਂਪੁਰਖਾਂ ਦੀ ਦੇਖ-ਰੇਖ ਵਿੱਚ ਹੋਇਆ ਸੀ। ਬਚਪਨ ਤੋਂ ਹੀ ਉਹ ਬਹੁਤ ਹੀ ਸ਼ਾਂਤ ਸੁਭਾਅ ਅਤੇ ਭਗਤੀ ਦੇ ਧਾਰਨੀ ਸਨ। 

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related