ADVERTISEMENTs

ਕੈਨੇਡਾ ਪਹੁੰਚਣ ਤੋਂ 2 ਦਿਨਾਂ ਬਾਅਦ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕਮਲਜੀਤ 2 ਦਿਨ ਪਹਿਲਾਂ ਕੈਨੇਡਾ ਗਿਆ ਸੀ ਤੇ ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਗਰੀਬ ਕਿਸਾਨ ਪਿਤਾ ਨੇ ਜ਼ਮੀਨ ਵੇਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ। ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ।

ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦਾ ਵਿਸ਼ਾ / pexels

ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦਾ ਵਿਸ਼ਾ ਹੈ। ਹੁਣ 2 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਆਈ ਹੈ। ਮ੍ਰਿਤਕ ਦੀ ਪਛਾਣ ਕਮਲਜੀਤ ਸਿੰਘ ਵਾਸੀ ਗੰਧਾਰਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ, ਕਮਲਜੀਤ ਸਿੰਘ 2 ਦਿਨ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ ਤੇ ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ। 

ਪਰਿਵਾਰ ਮੁਤਾਬਕ, ਕਮਲਜੀਤ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਕੇ ਪਿੰਡ ਆਇਆ ਸੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਕੈਨੇਡਾ  ਗਿਆ ਤਾਂ ਉੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।

 ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ। ਪਿੰਡ ਵਾਲਿਆਂ ਨੇ ਦੱਸਿਆ ਕਿ ਕਮਲਜੀਤ ਗ਼ਰੀਬ ਕਿਸਾਨ ਦਾ ਪੁੱਤ ਸੀ। ਪਿਓ ਨੇ ਜ਼ਮੀਨ ਵੇਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ ਤੇ ਉਹ ਦੋ ਭੈਣਾ ਦਾ ਇਕਲੌਤਾ ਭਰਾ ਸੀ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related