ਅਮਰੀਕੀ ਹਵਾਈ ਸੈਨਾ ਦਾ ਸੀ-17 ਗਲੋਬਮਾਸਟਰ ਜਹਾਜ਼ ਬੁੱਧਵਾਰ, 5 ਫ਼ਰਵਰੀ ਨੂੰ ਦੁਪਹਿਰ 2 ਵਜੇ ਭਾਰਤ ਦੇ ਪੰਜਾਬ ਸੂਬੇ ਦੇ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪੁੱਜਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਨਾਲ ਸਬੰਧਤ ਉਹ 104 ਭਾਰਤੀ ਡਿਪੋਰਟੀ ਸਨ ਜੋ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਸੰਯੁਕਤ ਰਾਜ ਅਮਰੀਕਾ ਵਿੱਚ ਦਾਖਲ ਹੋਏ ਸਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਭਾਰਤੀ ਡਿਪੋਰਟੀਆਂ ਦੀ ਪਹਿਲੀ ਉਡਾਣ ਹੈ ਜੋ ਭਾਰਤ ਪੁੱਜੀ ਹੈ। ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਵਿਰੁੱਧ ਟਰੰਪ ਦਾ ਏਜੰਡਾ ਸਪੱਸ਼ਟ ਸੀ ਕਿ ਅਮਰੀਕਾ ਉਨ੍ਹਾਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਵੇਗਾ।
ਸੂਤਰਾਂ ਨੇ ਕਿਹਾ ਕਿ ਸਾਰੇ ਭਾਰਤੀ ਡਿਪੋਰਟੀਆਂ ਨੂੰ ਜਹਾਜ਼ ਵਿੱਚ ਹੱਥਕੜੀ ਲਗਾਈ ਗਈ ਸੀ, ਜੋ ਕਿ ਭਾਰਤ ਪਹੁੰਚਣ 'ਤੇ ਖੋਲ੍ਹੀਆਂ ਗਈਆਂ। ਸੂਤਰ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਜ਼ਿਆਦਾਤਰ ਮੈਕਸੀਕੋ ਸਰਹੱਦ ਤੋਂ ਡੰਕੀ ਰੂਟ ਰਾਹੀਂ ਅਮਰੀਕਾ ਵਿੱਚ ਦਾਖਲ ਹੋਏ ਸਨ। ਡਿਪੋਰਟੀਆਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅੰਦਰ ਸਥਿਤ ਏਵੀਏਸ਼ਨ ਕਲੱਬ ਲਿਜਾਇਆ ਗਿਆ, ਜਿੱਥੇ ਭਾਰਤੀ ਅਧਿਕਾਰੀਆਂ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਪਛਾਣਾਂ ਦੀ ਪੁਸ਼ਟੀ ਕੀਤੀ ਅਤੇ ਉਨ੍ਹਾਂ ਨੂੰ ਖਾਣਾ ਪੀਣਾ ਵੀ ਦਿੱਤੀ।
ਇਸ ਮੌਕੇ ਕਈ ਡਿਪੋਰਟੀਆਂ ਦੇ ਪਰਿਵਾਰਕ ਮੈਂਬਰ ਵੀ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੰਮ੍ਰਿਤਸਰ ਦੇ ਹਵਾਈ ਅੱਡੇ ਉੱਤੇ ਪਹੁੰਚੇ ਜਿਨ੍ਹਾਂ ਨੇ ਮੀਡੀਆ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਅਤੇ ਕਿਹਾ ਕਿ ਉਹ ਸਮੇਂ ਗੱਲ ਕਰਨ ਦੀ ਹਾਲਤ ਵਿੱਚ ਨਹੀਂ ਹਨ। ਚਿੰਤਤ ਪਰਿਵਾਰਕ ਮੈਂਬਰ ਬੇਸਬਰੀ ਨਾਲ ਆਪਣੇ ਬੱਚਿਆਂ ਦੀ ਮਿਲਣ ਅਤੇ ਉਨ੍ਹਾਂ ਨੂੰ ਦੇਖਲ ਲਈ ਉਡੀਕ ਕਰ ਰਹੇ ਸਨ।
ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸਥਾਨਕ ਮੀਡੀਆ ਗਰੁੱਪਾਂ ਵਿੱਚ ਅਧਿਕਾਰਤ ਚੈਨਲਾਂ ਰਾਹੀਂ ਜਾਰੀ ਕੀਤੀ ਗਈ ਸੂਚੀ ਅਨੁਸਾਰ, 104 ਡਿਪੋਰਟੀਆਂ ਵਿੱਚੋਂ, 33-33 ਹਰਿਆਣਾ ਅਤੇ ਗੁਜਰਾਤ ਤੋਂ, 30 ਪੰਜਾਬ ਤੋਂ, ਤਿੰਨ-ਤਿੰਨ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ ਅਤੇ ਦੋ ਚੰਡੀਗੜ੍ਹ ਤੋਂ ਸਨ।
ਭਾਰਤੀ ਪੰਜਾਬ ਸਰਕਾਰ ਦੇ ਐੱਨਆਰਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮ 4 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਅਤੇ ਪੰਜਾਬ ਰਾਜ ਨਾਲ ਸਬੰਧਤ ਭਾਰਤੀ ਡਿਪੋਰਟੀਆਂ ਨੂੰ ਮਿਲਣ ਤੋਂ ਬਾਅਦ ਲਗਭਗ 5:45 ਵਜੇ ਰਵਾਨਾ ਹੋ ਗਏ।
ਅੰਮ੍ਰਿਤਸਰ ਹਵਾਈ ਅੱਡੇ ਦੇ ਏਵੀਏਸ਼ਨ ਕਲੱਬ ਅਤੇ ਕਾਰਗੋ ਯੂਨਿਟ ਵੱਲ ਜਾਣ ਵਾਲੇ ਰਸਤੇ 'ਤੇ ਭਾਰੀ ਪੁਲਿਸ ਅਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੀਡੀਆ ਨੂੰ ਕਾਰਗੋ ਯੂਨਿਟ ਖੇਤਰ ਵੱਲ ਜਾਣ ਦੀ ਇਜਾਜ਼ਤ ਨਹੀਂ ਸੀ ਅਤੇ ਮੀਡੀਆ ਕਰਮਚਾਰੀਆਂ ਨੂੰ ਪੰਜਾਬ ਪੁਲਿਸ ਨੇ ਐਂਟਰੀ ਬੈਰੀਕੇਡਾਂ 'ਤੇ ਰੋਕ ਦਿੱਤਾ।
ਸੂਤਰਾਂ ਨੇ ਕਿਹਾ ਕਿ ਡਾਕਟਰੀ ਜਾਂਚ, ਰਿਫ੍ਰੈਸ਼ਮੈਂਟ ਤੋਂ ਇਲਾਵਾ ਦਸਤਾਵੇਜ਼ਾਂ ਅਤੇ ਪ੍ਰਮਾਣ ਪੱਤਰਾਂ ਦੀ ਪੂਰੀ ਜਾਂਚ ਅਤੇ ਤਸਦੀਕ ਹੋਣ ਤੋਂ ਬਾਅਦ, ਭਾਰਤੀ ਡਿਪੋਰਟੀਆਂ ਨੂੰ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੇ ਸਬੰਧਤ ਰਾਜਾਂ ਅਤੇ ਜੱਦੀ ਸ਼ਹਿਰਾਂ ਵੱਲ ਭੇਜ ਦਿੱਤਾ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਹਵਾਈ ਅੱਡੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ। / ਜੇਕੇ ਸਿੰਘਪੰਜਾਬ ਦੇ ਮੰਤਰੀ ਨੇ ਪੀਐੱਮ ਮੋਦੀ ਨੂੰ ਆਪਣੇ ਦੋਸਤ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ
ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿਕਲਦੇ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ, ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਮਰੀਕਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀਆਂ ਲਈ ਦਖਲ ਦੇਣ ਦੀ ਅਪੀਲ ਕੀਤੀ।
ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ, ਜਿਨ੍ਹਾਂ ਨੇ ਚੋਣ ਮੁਹਿੰਮ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਮਰਥਨ ਕੀਤਾ ਸੀ, ਨੂੰ ਹੁਣ ਇਸ ਮੁੱਦੇ ਨੂੰ ਹੱਲ ਕਰਨ ਲਈ ਆਪਣੀ ਦੋਸਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਦੋਸਤੀ ਲੋੜਵੰਦ ਭਾਰਤੀ ਨਾਗਰਿਕਾਂ ਦੀ ਮਦਦ ਨਹੀਂ ਕਰ ਸਕਦੀ ਤਾਂ ਇਸਦਾ ਕੀ ਫਾਇਦਾਟ।
ਧਾਲੀਵਾਲ ਨੇ ਕਿਹਾ ਕਿ ਇਹ ਨੌਜਵਾਨ ਰੋਜ਼ੀ-ਰੋਟੀ ਲਈ ਅਮਰੀਕਾ ਗਏ ਸਨ, ਕਾਫ਼ੀ ਪੈਸਾ ਨਿਵੇਸ਼ ਕੀਤਾ ਸੀ ਅਤੇ ਉਨ੍ਹਾਂ ਨੂੰ ਕੱਢਣਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਸਵੀਕਾਰ ਕਰਦੇ ਹੋਏ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ, ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਇੱਕ ਦੁਵੱਲਾ ਅਤੇ ਅੰਤਰਰਾਸ਼ਟਰੀ ਮੁੱਦਾ ਹੈ ਜਿਸ ਵਿੱਚ ਕੇਂਦਰ ਸਰਕਾਰ ਦੇ ਦਖਲ ਦੀ ਲੋੜ ਹੈ, ਖਾਸ ਕਰਕੇ ਪ੍ਰਧਾਨ ਮੰਤਰੀ ਮੋਦੀ ਤੋਂ।
ਧਾਲੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹੋਰ ਦੇਸ਼ ਨਿਕਾਲੇ ਨੂੰ ਰੋਕਣ ਅਤੇ ਅਮਰੀਕਾ ਵਿੱਚ ਭਾਰਤੀ ਨੌਜਵਾਨਾਂ ਨੂੰ ਦਰਪੇਸ਼ ਸੰਕਟ ਨੂੰ ਹੱਲ ਕਰਨ ਲਈ ਰਾਸ਼ਟਰਪਤੀ ਟਰੰਪ ਨਾਲ ਜੁੜਨ ਦੀ ਅਪੀਲ ਕੀਤੀ।
ਧਾਲੀਵਾਲ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕਾ ਵਿੱਚ ਭਾਰਤੀਆਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਢਾਲ ਬਣਨਾ ਚਾਹੀਦਾ ਹੈ।"
ਇਹ ਪੁੱਛੇ ਜਾਣ 'ਤੇ ਕਿ ਕੀ ਪੰਜਾਬ ਸਰਕਾਰ ਉਨ੍ਹਾਂ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਕਾਰਵਾਈ ਕਰੇਗੀ ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਿਆ ਹੈ, ਧਾਲੀਵਾਲ ਨੇ ਕਿਹਾ, "ਇਨ੍ਹਾਂ ਵਿੱਚੋਂ ਜ਼ਿਆਦਾਤਰ ਦੁਬਈ ਸਥਿਤ ਇਮੀਗ੍ਰੇਸ਼ਨ ਏਜੰਟਾਂ ਰਾਹੀਂ ਅਮਰੀਕਾ ਗਏ ਸਨ।"
Comments
Start the conversation
Become a member of New India Abroad to start commenting.
Sign Up Now
Already have an account? Login