ADVERTISEMENTs

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ, ਸੁਖਬੀਰ ਬਾਦਲ ਭੜਕੇ

ਮੰਗਲਵਾਰ ਨੂੰ ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਕੇ ਮਜੀਠੀਆ ਨੇ ਦੱਸਿਆ ਕਿ 29-30 ਮਾਰਚ ਦੀ ਰਾਤ ਉਨ੍ਹਾਂ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਵਾਪਸ ਭੇਜ ਦਿੱਤਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਵਿਰੁੱਧ ਪੰਜਵੀਂ ਵਿਸ਼ੇਸ਼ ਜਾਂਚ ਟੀਮ ਬਣਾ ਕੇ ਇੱਕ ਵਾਰ ਫਿਰ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ / ਫੇਸਬੁੱਕ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ 'ਜ਼ੈੱਡ+' ਪੁਲਿਸ ਸੁਰੱਖਿਆ ਵਾਪਸ ਲੈਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਆਗੂ ਆਪ ਸਰਕਾਰ ਉੱਤੇ ਭੜਕੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਗਾਏ ਹਨ।

ਮੰਗਲਵਾਰ ਨੂੰ ਸੋਸ਼ਲ ਮੀਡੀਆ ਤੇ ਵੀਡੀਓ ਪੋਸਟ ਕਰਕੇ ਮਜੀਠੀਆ ਨੇ ਦੱਸਿਆ ਕਿ 29-30 ਮਾਰਚ ਦੀ ਰਾਤ ਉਨ੍ਹਾਂ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਵਾਪਸ ਭੇਜ ਦਿੱਤਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਵਿਰੁੱਧ ਪੰਜਵੀਂ ਵਿਸ਼ੇਸ਼ ਜਾਂਚ ਟੀਮ ਬਣਾ ਕੇ ਇੱਕ ਵਾਰ ਫਿਰ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਤੇ ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਜਾਂਚ ਜਾਰੀ ਹੈ। ਹਾਲ ਹੀ ਵਿੱਚਪਟਿਆਲਾ ਵਿਖੇ ਉਨ੍ਹਾਂ ਦੀ ਪੁਲਿਸ ਟੀਮ ਦੇ ਸਾਹਮਣੇ ਪੇਸ਼ੀ ਹੋਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਵਿਸ਼ੇਸ਼ ਜਾਂਚ ਟੀਮਾਂ ਬਣ ਚੁੱਕੀਆਂ ਹਨ ਅਤੇ ਪੰਜਵੀਂ ਟੀਮ ਹਾਲ ਹੀ ਵਿੱਚ ਬਣਾਈ ਗਈ ਹੈ। ਸਰੋਤਾਂ ਮੁਤਾਬਕਪੰਜਾਬ ਪੁਲਿਸ ਉਨ੍ਹਾਂ ਤੇ ਨਵੇਂ ਮਾਮਲੇ ਦਰਜ ਕਰਨ ਦੀ ਤਿਆਰੀ ਵਿੱਚ ਹੈਜਿਸ ਵਿੱਚ ਪੈਸੇ ਦੇ ਲੈਣ-ਦੇਣ ਨਾਲ ਜੁੜੇ ਦੋਸ਼ ਵੀ ਸ਼ਾਮਲ ਹੋ ਸਕਦੇ ਹਨ।

ਮਜੀਠੀਆ ਦੇ ਗੰਭੀਰ ਦਾਅਵੇ

ਮਜੀਠੀਆ ਨੇ ਭਗਵੰਤ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਸਰਕਾਰ ਸਭ ਤਰੀਕਿਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਆਖਿਆ: ਮੈਨੂੰ ਪਤਾ ਲੱਗਾ ਹੈ ਕਿ ਮੇਰੇ ਉੱਤੇ ਇੱਕ ਨਵਾਂ ਕੇਸ ਬਣਾਇਆ ਜਾ ਰਿਹਾ ਹੈ। ਯੂਏਪੀਏ ਲਗਾਉਜਾਂ ਮੈਨੂੰ ਮਰਵਾ ਦਿਓਸਿੱਧੂ ਮੂਸੇਵਾਲੇ ਵਾਂਗੂ। ਜਾਂ ਸੁਖਬੀਰ ਸਿੰਘ ਬਾਦਲ ਦੀ ਤਰ੍ਹਾਂ ਮੇਰੇ ਉੱਤੇ ਵੀ ਹਮਲਾ ਕਰਵਾ ਦਿਓ। ਜੇ ਮੈਂ ਬਚ ਗਿਆਤਾਂ ਸੱਚਾਈ ਸਾਹਮਣੇ ਲਿਆ ਕੇ ਹੀ ਰਹਾਂਗਾਭਾਵੇਂ ਜਾਨ ਵੀ ਜਾਵੇ!

ਉਨ੍ਹਾਂ ਦੋਸ਼ ਲਗਾਇਆ ਕਿ ਨਵੀਂ ਜਾਂਚ ਟੀਮ ਨੂੰ ਉੱਚੇ ਅਹੁਦੇ ਦੇਣ ਦੇ ਲੋਭ ਦਿੱਤੇ ਗਏ ਹਨਤਾਂ ਜੋ ਸਰਕਾਰ ਜਿਵੇਂ ਚਾਹੇ ਉਵੇਂ ਦੀ ਰਿਪੋਰਟ ਪੇਸ਼ ਕਰਵਾ ਸਕੇ।

ਸੁਖਬੀਰ ਬਾਦਲ ਦਾ ਆਮ ਆਦਮੀ ਪਾਰਟੀ ਤੇ ਨਿਸ਼ਾਨਾ

ਸੁਖਬੀਰ ਸਿੰਘ ਬਾਦਲ ਨੇ ਵੀ ਸੋਸ਼ਲ ਮੀਡੀਆ ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਆਖਿਆ:

ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦਾ ਮਤਲਬ ਇਹ ਹੈ ਕਿ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵੀ ਆਪ’ ਸਰਕਾਰ ਦੀ ਸ਼ਮੂਲੀਅਤ ਨਾਲ ਮੇਰੇ ਉੱਤੇ ਹਮਲਾ ਹੋਇਆ ਸੀ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਿਸ਼ਾਨਾ’ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਜਾਂ ਕਿਸੇ ਵੀ ਹੋਰ ਆਗੂ ਨੂੰ ਨੁਕਸਾਨ ਪਹੁੰਚਦਾ ਹੈਤਾਂ ਮੁੱਖ ਮੰਤਰੀ ਭਗਵੰਤ ਮਾਨਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਪੁਲਿਸ ਮੁਖੀ ਜ਼ਿੰਮੇਵਾਰ ਹੋਣਗੇ।

ਇਸ ਮੁੱਦੇ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਗਰਮਾਹਟ ਪੈਦਾ ਕਰ ਦਿੱਤੀ ਹੈ। ਮਜੀਠੀਆ ਦੀ ਸੁਰੱਖਿਆ ਵਾਪਸੀ ਤੇ ਸਿਆਸੀ ਵਿਰੋਧ ਹੋ ਰਿਹਾ ਹੈਪਰ ਸਰਕਾਰ ਨੇ ਹੁਣ ਤੱਕ ਇਸ ਤੇ ਕੋਈ ਸਿੱਧਾ ਬਿਆਨ ਨਹੀਂ ਦਿੱਤਾ।

ਹੁਣ ਦੇਖਣਾ ਇਹ ਹੋਵੇਗਾ ਕਿ ਕੀ ਮਜੀਠੀਆ ਤੇ ਨਵੇਂ ਦੋਸ਼ ਲੱਗਦੇ ਹਨ ਜਾਂ ਇਹ ਕੇਵਲ ਰਾਜਨੀਤਿਕ ਖਿੱਚਤਾਣ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related