ADVERTISEMENTs

ਬਰੈਂਪਟਨ ਹਿੰਸਾ: ਟੋਰਾਂਟੋ ਨਿਵਾਸੀ ਗ੍ਰਿਫਤਾਰ, ਦੋ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਟੋਰਾਂਟੋ ਦੇ ਰਣੇਂਦਰ ਲਾਲ ਬੈਨਰਜੀ (57) ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ 'ਤੇ ਕੈਨੇਡਾ ਦੇ ਫੌਜਦਾਰੀ ਜ਼ਾਬਤੇ ਦੀ ਧਾਰਾ 319 (1) ਦੇ ਤਹਿਤ ਜਨਤਕ ਨਫ਼ਰਤ ਨੂੰ ਭੜਕਾਉਣ ਦਾ ਦੋਸ਼ ਲੱਗਿਆ ਹੈ

Stock image / Pexels

ਪੀਲ ਰੀਜਨਲ ਪੁਲਿਸ ਨੇ ਟੋਰਾਂਟੋ ਦੇ ਇੱਕ ਨਿਵਾਸੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੂੰ ਹਿੰਸਾ ਭੜਕਾਉਣ ਅਤੇ ਸਿੱਖ ਮੰਦਰਾਂ 'ਤੇ ਹਮਲਾ ਕਰਨ ਲਈ ਹੋਰ ਪ੍ਰਦਰਸ਼ਨਕਾਰੀਆਂ ਨੂੰ ਉਕਸਾਉਣ ਲਈ ਲਾਊਡਸਪੀਕਰ ਦੀ ਵਰਤੋਂ ਕਰਦੇ ਦੇਖਿਆ ਗਿਆ ਸੀ। ਇਹ ਗ੍ਰਿਫਤਾਰੀ ਬਰੈਂਪਟਨ ਵਿੱਚ ਹਾਲ ਹੀ ਵਿੱਚ ਹੋਏ ਪ੍ਰਦਰਸ਼ਨਾਂ ਅਤੇ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਕੀਤੀ ਗਈ ਹੈ।

 

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਟੋਰਾਂਟੋ ਦੇ ਰਣੇਂਦਰ ਲਾਲ ਬੈਨਰਜੀ (57) ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ 'ਤੇ ਕੈਨੇਡਾ ਦੇ ਫੌਜਦਾਰੀ ਜ਼ਾਬਤੇ ਦੀ ਧਾਰਾ 319 (1) ਦੇ ਤਹਿਤ ਜਨਤਕ ਨਫ਼ਰਤ ਨੂੰ ਭੜਕਾਉਣ ਦਾ ਦੋਸ਼ ਲੱਗਿਆ ਹੈ। ਦੱਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਰਣੇਂਦਰ ਲਾਲ ਬੈਨਰਜੀ ਨੂੰ ਬਾਅਦ ਵਿਚ ਸ਼ਰਤਾਂ ਨਾਲ ਰਿਹਾਅ ਕਰ ਦਿੱਤਾ ਗਿਆ।

 

ਉਹ ਹੁਣ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਹੋਣਗੇ।

ਇਸ ਤੋਂ ਇਲਾਵਾ ਪੁਲਿਸ ਨੇ 24 ਸਾਲਾ ਅਰਮਾਨ ਗਹਿਲੋਤ (ਕਿਚਨਰ ਤੋਂ) ਅਤੇ 22 ਸਾਲਾ ਅਰਪਿਤ ਦੇ ਖਿਲਾਫ ਵੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਉਨ੍ਹਾਂ 'ਤੇ ਮੌਤ ਜਾਂ ਸਰੀਰਕ ਨੁਕਸਾਨ ਦੀ ਧਮਕੀ ਦੇਣ, ਹਥਿਆਰ ਨਾਲ ਹਮਲਾ ਕਰਨ ਦੀ ਸਾਜ਼ਿਸ਼, ਅਤੇ ਤੋੜ-ਫੋੜ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗੇ ਹਨ।


ਪੁਲਿਸ ਜਾਂਚਕਰਤਾ ਹੁਣ ਉਨ੍ਹਾਂ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਖਿਲਾਫ ਵਾਰੰਟ ਜਾਰੀ ਕੀਤੇ ਗਏ ਹਨ। ਪੁਲਿਸ ਨੇ ਉਨ੍ਹਾਂ ਨੂੰ ਕਾਨੂੰਨੀ ਸਲਾਹ ਲੈਣ ਅਤੇ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਕੈਨੇਡੀਅਨ ਚਾਰਟਰ ਆਫ਼ ਰਾਈਟਸ ਐਂਡ ਫਰੀਡਮਜ਼ ਦੇ ਤਹਿਤ ਵਿਰੋਧ ਕਰਨ ਦੇ ਇੱਕ ਵਿਅਕਤੀ ਦੇ ਅਧਿਕਾਰ ਦਾ ਸਨਮਾਨ ਕੀਤਾ ਜਾਵੇਗਾ। ਪਰ ਕਿਸੇ ਵੀ ਤਰ੍ਹਾਂ ਦੀ ਹਿੰਸਾ, ਧਮਕੀਆਂ ਜਾਂ ਭੰਨਤੋੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। “ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇਨ੍ਹਾਂ ਘਟਨਾਵਾਂ ਦੌਰਾਨ ਸ਼ਾਂਤੀ ਬਣਾਈ ਰੱਖੀ।”

ਪੁਲਿਸ ਨੇ ਹੁਣ ਰਣਨੀਤਕ ਜਾਂਚ ਟੀਮ ਬਣਾਈ ਹੈ ਜੋ 3 ਅਤੇ 4 ਨਵੰਬਰ ਦੀਆਂ ਘਟਨਾਵਾਂ ਦੌਰਾਨ ਹੋਈਆਂ ਸਾਰੀਆਂ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰੇਗੀ। ਇਸ ਦੌਰਾਨ, ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਨੇ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਦੀ ਚਿੰਤਾ ਦੇ ਕਾਰਨ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੇ ਕੁਝ ਪੈਨਸ਼ਨ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ।

ਪੁਲਿਸ ਨੇ ਆਮ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਵੀਡਿਓ ਜਾਂ ਜਾਣਕਾਰੀ ਹੈ ਤਾਂ ਉਹ ਜਾਂਚ ਵਿੱਚ ਮਦਦ ਕਰਨ ਲਈ ਸ਼ੇਅਰ ਕਰਨ। ਹਿੰਦੂ ਸਭਾ ਨੇ ਵੀ ਹਿੰਸਾ ਭੜਕਾਉਣ ਲਈ ਆਪਣੇ ਪੁਜਾਰੀ ਨੂੰ ਮੁਅੱਤਲ ਕਰ ਦਿੱਤਾ ਹੈ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related