ADVERTISEMENTs

ਦਿੱਲੀ ਹਾਈ ਕੋਰਟ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਆਦੇਸ਼ 

ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਮੀਡੀਆ ਨਾਲ ਗੱਲ ਕਰਦਿਆਂ ਚੋਣਾਵੀਂ ਜੰਗ ਸ਼ੁਰੂ ਹੋਣ ਦੇ ਸੰਕੇਤਾਂ ਦਾ ਸਵਾਗਤ ਕੀਤਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੋਗੋ / Wikipedia

ਦਿੱਲੀ ਹਾਈ ਕੋਰਟ ਦੀ ਜਸਟਿਸ ਮਿੰਨੀ ਪੁਸ਼ਕਰਣਾ ਵੱਲੋਂ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਇੱਕ ਮਹੀਨੇ ਦੇ ਅੰਦਰ-ਅੰਦਰ ਨਵੀਂ ਫੋਟੋ ਸਮੇਤ ਮਤਦਾਤਾ ਸੂਚੀ ਤਿਆਰ ਕਰਨ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਜਾਣ ਅਤੇ ਪੰਜ ਮਹੀਨੇ ਦੇ ਅੰਦਰ ਇਹ ਨਵੀਂ ਸੂਚੀ ਜਾਰੀ ਕੀਤੀ ਜਾਵੇ।


ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਮੀਡੀਆ ਨਾਲ ਗੱਲ ਕਰਦਿਆਂ ਚੋਣਾਵੀਂ ਜੰਗ ਸ਼ੁਰੂ ਹੋਣ ਦੇ ਸੰਕੇਤਾਂ ਦਾ ਸਵਾਗਤ ਕੀਤਾ।


ਅਕਾਲੀ ਦਲ ਦਿੱਲੀ ਦਫ਼ਤਰ ’ਚ ਗੱਲ ਕਰਦਿਆਂ ਸਰਨਾ ਨੇ ਕਿਹਾ ਕਿ ਕਮੇਟੀ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਆਕਾ ਦਾ ਅਹੰਕਾਰ ਹੁਣ ਟੁੱਟ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਫੈਸਲਾ ਗੁਰਮੀਤ ਸਿੰਘ ਸ਼ੰਟੀ ਅਤੇ ਮਨਜੀਤ ਸਿੰਘ ਜੀ.ਕੇ. ਦੀਆਂ ਪੇਟੀਸ਼ਨਾਂ ’ਤੇ ਆਇਆ ਹੈ ਜੋ ਇਕ ਇਤਿਹਾਸਕ ਮੋੜ ਹੈ। ਕੋਰਟ ਨੇ ਮੁੱਖ ਸਕੱਤਰ ਨੂੰ ਚੋਣੀ ਪ੍ਰਕਿਰਿਆ ਸਮੇਂ ’ਤੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪ ਕੇ ਸਿਆਸੀ ਦਖ਼ਲ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ।

ਮਨਜੀਤ ਸਿੰਘ ਜੀ.ਕੇ. ਨੇ ਫੈਸਲੇ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਮੁੱਖ ਸਕੱਤਰ ਨੂੰ 4 ਹਫ਼ਤਿਆਂ ਦੇ ਅੰਦਰ ਇਕ ਬੈਠਕ ਕਰਕੇ ਨਵੀਂ ਮਤਦਾਤਾ ਸੂਚੀ ਦੀ ਤਿਆਰੀ ਸ਼ੁਰੂ ਕਰਨੀ ਪਵੇਗੀ। ਇਸ ਤੋਂ ਬਾਅਦ 4 ਮਹੀਨੇ 21 ਦਿਨਾਂ ਦੇ ਅੰਦਰ ਇਹ ਸੂਚੀ ਜਾਰੀ ਕਰਕੇ ਚੋਣਾਂ ਕਰਵਾਉਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਹੁਣ ਇਹ ਮੰਨ ਲਿਆ ਗਿਆ ਹੈ ਕਿ 2025 ਵਿੱਚ ਦਿੱਲੀ ਕਮੇਟੀ ਦੀਆਂ ਆਮ ਚੋਣਾਂ ਹੋਣਗੀਆਂ।


ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਬਾਲਾ ਸਾਹਿਬ ਹਸਪਤਾਲ ਅਤੇ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਬਣਾਉਣ ਦੇ ਵਾਅਦੇ ਕੀਤੇ ਗਏ ਸਨ, ਪਰ ਉਹ ਲੋਕ ਪਹਿਲਾਂ ਤੋਂ ਚੱਲ ਰਹੀਆਂ ਸੰਸਥਾਵਾਂ ਦਾ ਵੀ ਬੰਟਾਧਾਰ ਕਰ ਗਏ ਹਨ। ਹੁਣ ਦਿੱਲੀ ਦੀ ਸੰਗਤ ਉਨ੍ਹਾਂ ਨੂੰ ਜਵਾਬ ਦੇਣ ਲਈ ਤਿਆਰ ਹੈ।


ਇਸ ਮੌਕੇ ਤੇ ਕਰਤਾਰ ਸਿੰਘ ਵਿਕੀ ਚਾਵਲਾ, ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ, ਡਾ. ਪਰਮਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ ਬੋਬੀ, ਅਤੇ ਬਖ਼ਸ਼ੀਸ਼ ਸਿੰਘ ਅਤੇ ਕਈ ਹੋਰ ਆਗੂ ਵੀ ਹਾਜ਼ਰ ਸਨ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related