ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ, ਖਾਸ ਕਰਕੇ ਪੰਜਾਬ ਦੇ ਸਰਹੱਦੀ ਜਿਲਿਆਂ ਵਿੱਚ ਵੱਧ ਚੌਕਸੀ ਰੱਖੀ ਜਾ ਰਹੀ ਹੈ। ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਤੇ ਅੱਤਵਾਦੀ ਗਤੀਵਿਧੀਆਂ ਦੀ ਸੰਭਾਵਨਾ ਦੇ ਆਧਾਰ 'ਤੇ ਸੀਮਾ ਸੁਰੱਖਿਆ ਬਲ ਨੇ ਪੰਜਾਬ ਸਰਹੱਦ 'ਤੇ ਅਲਰਟ ਵਧਾ ਦਿੱਤਾ ਹੈ।
ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਆਪਣੀਆਂ ਕੁਇੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕਰ ਦਿੱਤਾ ਹੈ। ਇਨ੍ਹਾਂ ਟੀਮਾਂ ਨੂੰ 24 ਘੰਟੇ ਗਸ਼ਤ ਕਰਨ ਦੇ ਨਾਲ-ਨਾਲ ਕਿਸੇ ਵੀ ਸ਼ੱਕੀ ਹਰਕਤ 'ਤੇ ਤੁਰੰਤ ਜਵਾਬ ਦੇਣ ਲਈ ਤਾਇਨਾਤ ਕੀਤਾ ਗਿਆ ਹੈ। ਫਿਰੋਜ਼ਪੁਰ, ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਤੇ ਗੁਰਦਾਸਪੁਰ ਵਰਗੇ ਸੰਵੇਦਨਸ਼ੀਲ ਜਿਲਿਆਂ ਵਿੱਚ ਇਨ੍ਹਾਂ ਟੀਮਾਂ ਦੀ ਤਾਇਨਾਤੀ ਹੋਰ ਵਧਾ ਦਿੱਤੀ ਗਈ ਹੈ।
ਬੀਐਸਐਫ ਨੇ ਸਰਹੱਦ 'ਤੇ ਐਂਟੀ-ਡਰੋਨ ਡਿਟੈਕਸ਼ਨ ਸਿਸਟਮ ਨੂੰ ਵੀ ਹੋਰ ਸਰਗਰਮ ਕਰ ਦਿੱਤਾ ਹੈ। ਇਨ੍ਹਾਂ ਪ੍ਰਣਾਲੀਆਂ ਦੀ ਮਦਦ ਨਾਲ ਸਰਹੱਦੀ ਖੇਤਰਾਂ ਵਿੱਚ ਦਿਨ ਰਾਤ ਨਿਗਰਾਨੀ ਰੱਖੀ ਜਾ ਰਹੀ ਹੈ।ਸਰਹੱਦ 'ਤੇ ਲਗਾਏ ਗਏ ਉੱਚ-ਤਕਨੀਕੀ ਨਿਗਰਾਨੀ ਕੈਮਰੇ, ਨਾਈਟ ਵਿਜ਼ਨ ਉਪਕਰਣ ਅਤੇ ਮੋਸ਼ਨ ਸੈਂਸਰ ਵੀ ਸਰਗਰਮ ਕਰ ਦਿੱਤੇ ਹਨ। ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਹਰ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਕੰਟਰੋਲ ਰੂਮਾਂ ਵਿੱਚ 24 ਘੰਟੇ ਨਿਗਰਾਨੀ ਕਰ ਰਹੀਆਂ ਹਨ।
ਜਵਾਨਾਂ ਦੀ ਵਾਧੂ ਤਾਇਨਾਤੀ ਦੇ ਨਾਲ-ਨਾਲ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਗਸ਼ਤ ਤੇ ਤਲਾਸ਼ੀ ਮੁਹਿੰਮ ਵੀ ਵਧਾ ਦਿੱਤੀ ਗਈ ਹੈ। ਸਥਾਨਕ ਪਿੰਡ ਵਾਸੀਆਂ ਨੂੰ ਵੀ ਸੁਚੇਤ ਰਹਿਣ ਤੇ ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ ਗਈ ਹੈ। ਸਥਿਤੀ ਨੂੰ ਦੇਖਦੇ ਹੋਏ, ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕੀਤੇ ਜਾ ਸਕਦੇ ਹਨ।
Comments
Start the conversation
Become a member of New India Abroad to start commenting.
Sign Up Now
Already have an account? Login