l ਯੂਐੱਸ ’ਚ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ: ਭਾਰਤ ਵੱਲੋਂ “ਜਾਂਚ” ਜਾਰੀ

ADVERTISEMENTs

ਯੂਐੱਸ ’ਚ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ: ਭਾਰਤ ਵੱਲੋਂ “ਜਾਂਚ” ਜਾਰੀ

ਇਨ੍ਹਾਂ ਘਟਨਾਵਾਂ ਵਿਚਕਾਰ, ਅਧਿਕਾਰਿਕ ਅੰਕੜੇ ਦਰਸਾਉਂਦੇ ਹਨ ਕਿ ਫਰਵਰੀ 2025 ਵਿੱਚ ਭਾਰਤ ਵਿੱਚ ਅਮਰੀਕੀ ਦੂਤਾਵਾਸਾਂ ਵੱਲੋਂ ਜਾਰੀ ਕੀਤੇ ਐੱਫ-1 ਵੀਜ਼ਿਆਂ ਦੀ ਗਿਣਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਰੀਬ 30% ਦੀ ਕਮੀ ਆਈ ਹੈ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ / MEA

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ਰੱਦ ਹੋਣ ਦੇ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਦੇ ਦੂਤਾਵਾਸ ਅਤੇ ਕੌਂਸਲੇਟ ਪ੍ਰਭਾਵਿਤ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਹਫ਼ਤਾਵਰੀ ਪ੍ਰੈੱਸ ਬ੍ਰੀਫਿੰਗ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਸਾਨੂੰ ਪਤਾ ਲੱਗਾ ਹੈ ਕਿ ਕਈ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਸਰਕਾਰ ਵੱਲੋਂ ਉਨ੍ਹਾਂ ਦੇ ਐੱਫ-1 ਵੀਜ਼ਾ ਸਥਿਤੀ ਸਬੰਧੀ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ। ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ।

ਉਨ੍ਹਾਂ ਕਿਹਾ, “ਸਾਡਾ ਦੂਤਾਵਾਸ ਅਤੇ ਕੌਂਸਲੇਟ ਲਗਾਤਾਰ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਸਹਾਇਤਾ ਦੇ ਰਹੇ ਹਨ।

ਇਹ ਬਿਆਨ ਵਿਦੇਸ਼ ਮੰਤਰਾਲੇ ਦੇ ਪਹਿਲਾਂ ਦੇ ਰੁਖ 'ਚ ਇੱਕ ਵੱਡੀ ਤਬਦੀਲੀ ਦਰਸਾਉਂਦਾ ਹੈਜਦੋਂ ਸਿਰਫ ਸਥਾਨਕ ਕਾਨੂੰਨਾਂ ਦੀ ਪਾਲਣਾ ਦੀ ਸਲਾਹ ਦਿੱਤੀ ਜਾਂਦੀ ਸੀ। ਟਰੰਪ ਪ੍ਰਸ਼ਾਸਨ ਦੀ ਕੜੀ ਇਮੀਗ੍ਰੇਸ਼ਨ ਨੀਤੀ ਕਾਰਨ ਕਈ ਭਾਰਤੀ ਵਿਦਿਆਰਥੀਆਂ ਨੂੰ ਜਾਣਕਾਰੀ ਮਿਲੀ ਹੈਜਿਨ੍ਹਾਂ 'ਚੋਂ ਕੁਝ ਨਾਂਮਾਤਰ ਉਲੰਘਣਾਵਾਂ ਜਾਂ ਵਿਰੋਧ ਪ੍ਰਦਰਸ਼ਨਾਂ ਨਾਲ ਜੋੜੇ ਗਏ ਹਨ।

ਮਿਸੀਗਨ ਦੀ ਵੇਨ ਸਟੇਟ ਯੂਨੀਵਰਸਿਟੀ ਦੇ ਆਖ਼ਰੀ ਸਾਲ ਦੇ ਵਿਦਿਆਰਥੀ ਚਿਨਮੈ ਦਿਓਰੇਹੋਰ ਤਿੰਨ ਵਿਦੇਸ਼ੀ ਵਿਦਿਆਰਥੀਆਂ ਸਮੇਤਆਪਣੇ ਵੀਜ਼ਾ ਦੀ ਸਥਿਤੀ ਬਹਾਲ ਕਰਨ ਲਈ ਅਮਰੀਕੀ ਅਧਿਕਾਰੀਆਂ ਕੋਲ ਅਰਜ਼ੀ ਦੇ ਚੁੱਕੇ ਹਨ। ਉਨ੍ਹਾਂ ਨੂੰ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏਸੀਐੱਲਯੂਵੱਲੋਂ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ 'ਤੇ ਕਿਸੇ ਕਿਸਮ ਦਾ ਆਰੋਪ ਨਹੀਂ ਲਾਇਆ ਗਿਆ।

ਹਾਲਾਂਕਿ ਭਾਰਤੀ ਵਿਦੇਸ਼ ਮੰਤਰਾਲੇ ਨੇ ਦਿਓਰੇ ਨੂੰ ਸਿੱਧੀ ਸਹਾਇਤਾ ਦੀ ਪੁਸ਼ਟੀ ਨਹੀਂ ਕੀਤੀਪਰ ਇਹ ਕਿਹਾ ਕਿ ਵਿਦਿਆਰਥੀਆਂ ਨੂੰ ਕਾਨੂੰਨੀ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸੀ ਹਫ਼ਤੇ ਵਿਸਕਾਂਸਨ ਦੀ ਇਕ ਅਦਾਲਤ ਨੇ ਮੈਡੀਸਨ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਇਕ ਹੋਰ ਭਾਰਤੀ ਵਿਦਿਆਰਥੀ ਇਸਰਦਸਾਨੀ ਦੀ ਡਿਪੋਰਟੇਸ਼ਨ 'ਤੇ ਰੋਕ ਲਗਾਈ।

ਇਨ੍ਹਾਂ ਘਟਨਾਵਾਂ ਵਿਚਕਾਰਅਧਿਕਾਰਿਕ ਅੰਕੜੇ ਦਰਸਾਉਂਦੇ ਹਨ ਕਿ ਫਰਵਰੀ 2025 ਵਿੱਚ ਭਾਰਤ ਵਿੱਚ ਅਮਰੀਕੀ ਦੂਤਾਵਾਸਾਂ ਵੱਲੋਂ ਜਾਰੀ ਕੀਤੇ ਐੱਫ-1 ਵੀਜ਼ਿਆਂ ਦੀ ਗਿਣਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਰੀਬ 30% ਦੀ ਕਮੀ ਆਈ ਹੈ।

ਜੇਡੀ ਵੈਂਸ ਦੀ ਯਾਤਰਾ

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਆਉਣ ਵਾਲੀ ਯਾਤਰਾ ਸਬੰਧੀ ਪ੍ਰਸ਼ਨ ਦੇ ਜਵਾਬ 'ਚ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਇੱਕ ਆਧਿਕਾਰਿਕ ਦੌਰਾ ਹੈਜਿੱਥੇ ਉਨ੍ਹਾਂ ਦੀ ਮੁਲਾਕਾਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਵੇਗੀ।

ਜੈਸਵਾਲ ਨੇ ਕਿਹਾ, “ਅਮਰੀਕਾ ਨਾਲ ਸਾਡੀ ਰਣਨੀਤਕ ਗਲੋਬਲ ਭਾਗੀਦਾਰੀ ਹੈਜਿਸ ਤਹਿਤ ਦੋਹਾਂ ਦੇਸ਼ ਸਾਰੇ ਸੰਬੰਧਤ ਮੁੱਦਿਆਂ 'ਤੇ ਗੱਲ ਕਰਦੇ ਹਨ।” ਇਨ੍ਹਾਂ ਵਿਚ ਖੇਤਰੀ ਅਤੇ ਇੰਡੋ-ਪੈਸਿਫਿਕ ਸੁਰੱਖਿਆ ਵੀ ਸ਼ਾਮਲ ਹੋ ਸਕਦੀ ਹੈ। ਭਾਰਤ ਨੇ ਆਸ ਜਤਾਈ ਹੈ ਕਿ ਇਹ ਦੌਰਾ ਦੋਹਾਂ ਦੇਸ਼ਾਂ ਦੇ ਸੰਬੰਧ ਹੋਰ ਮਜ਼ਬੂਤ ਕਰੇਗਾ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related