ADVERTISEMENTs

ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰਾਂ ਨੂੰ ਕੀਤਾ ਜਾ ਰਿਹਾ ਬਰਖਾਸਤ: ਭਗਵੰਤ ਮਾਨ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਬਾਰੇ ਮਾਨ ਨੇ ਕਿਹਾ ਕਿ ਪਹਿਲਾਂ ਸ੍ਰੀ ਅਕਾਲ ਤਖਤ ‘ਤੇ ਪੇਸ਼ੀ ਦੌਰਾਨ ਹਾਂਜੀ- ਹਾਂਜੀ ਕਰਕੇ ਆਪਣੀਆਂ ਗਲਤੀਆਂ ਮੰਨੀਆਂ, ਪਰ ਹੁਣ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰਾਂ ਨੂੰ ਪਾਸੇ ਕਰ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ / Facebook

ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰਾਂ ਦੀ ਚੋਣ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਬਾਰੇ ਗੱਲ ਕਰਦਿਆਂ ਕਿਹਾ ਕਿ ਲੀਡਰਾਂ ਦੀਆਂ ਜ਼ੇਬਾਂ ਚੋਂ ਜਥੇਦਾਰ ਨਿੱਕਲਦੇ ਹਨ। ਕਦੇ ਉਨ੍ਹਾਂ ਨੂੰ ਜੇਬ ‘ਚੋਂ ਕੱਢ ਦਿੱਤਾ ਜਾਂਦਾ ਹੈ ਅਤੇ ਕਦੇ ਫਿਰ ਵਾਪਿਸ ਜੇਬ ਵਿੱਚ ਪਾ ਲਿਆ ਜਾਂਦਾ ਹੈ।ਪਰ ਅਜਿਹਾ ਨਹੀ ਹੋਣਾ ਚਾਹੀਦਾ।


ਮੁੱਖ ਮੰਤਰੀ ਅੱਜ ਚੰਡੀਗੜ ਵਿਖੇ ਸਿੰਗਾਪੁਰ ਟ੍ਰੇਨਿੰਗ ਲਈ 36 ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਰਵਾਨਾ ਕਰਨ ਲਈ ਪਹੁੰਚੇ ਹੋਏ ਸਨ।ਜਿੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ‘ਚ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲਾਂਭੇ ਕਰਨ ਦੇ ਮੁੱਦੇ ‘ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਸੀ ਕਿ ਰਾਜਨੀਤੀ ਧਰਮ ਤੋਂ ਸਿੱਖਿਆ ਲੈਂਦੀ, ਪਰ ਹੋ ਇਹ ਰਿਹਾ ਹੈ ਕਿ ਰਾਜਨੀਤੀ ਧਰਮ ਨੂੰ ਸਿੱਖਿਆ ਦੇ ਰਹੀ ਹੈ। 


ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਜਿਸ ਨੇ ਜਥੇਦਾਰਾਂ ਨੂੰ ਬਰਖਾਸਤ ਕੀਤਾ ਹੈ, ਉਨ੍ਹਾਂ ਦੀ ਆਪਣੀ ਚੋਣ ਨੂੰ ਵੀ ਲੰਮਾ ਸਮਾਂ ਬੀਤ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਅੰਤਰਿੰਗ ਕਮੇਟੀ ਮੈਂਬਰਾਂ ਨੂੰ ਵੈਲਿਡ ਹੋਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਚੋਣਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਈਆਂ ਜਾਣ। ਚੋਣਾਂ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਸ ਪਾਰਟੀ ਨੂੰ ਲੋਕਾਂ ਦਾ ਕਿੰਨਾ ਸਾਥ ਮਿਲਦਾ ਹੈ। 


ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸ੍ਰੀ ਅਕਾਲ ਤਖਤ ‘ਤੇ ਪੇਸ਼ੀ ਦੌਰਾਨ ਹਾਂਜੀ- ਹਾਂਜੀ ਕਰਕੇ ਆਪਣੀਆਂ ਗਲਤੀਆਂ ਮੰਨੀਆਂ। ਪਰ ਹੁਣ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰਾਂ ਨੂੰ ਪਾਸੇ ਕਰ ਰਹੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੀ ਗੱਦੀ ਹੈ ਅਤੇ ਮੈਨੂੰ ਵਿਸ਼ਵਾਸ਼ ਹੈ ਕਿ ਪ੍ਰਮਾਤਮਾ ਖੁਦ ਇਨਸਾਫ ਕਰੂ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related