ADVERTISEMENTs

ਦਿੱਲੀ ਏਅਰਪੋਰਟ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੇ ਨਾਮ ਹੇਠ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਦੁਰਵਿਹਾਰ ਦੀ ਮੈਂ ਕਰੜੀ ਨਿੰਦਾ ਕਰਦਾ ਹਾਂ ਅਤੇ ਇਸ ਮਸਲੇ ਦਾ ਤੁਰੰਤ ਹੱਲ ਕਰਕੇ ਚੰਗੇ ਪ੍ਰਬੰਧ ਕੀਤੇ ਜਾਣ।

ਦਿੱਲੀ ਏਅਰਪੋਰਟ 'ਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ‘ਦੁਰਵਿਵਹਾਰ’ / Facebook

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਉਨ੍ਹਾਂ ਦੇ ਦੋਂ ਸਾਥੀਆਂ ਨੇ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ 24 ਅਪ੍ਰੈਲ ਨੂੰ ਏਅਰ ਇੰਡੀਆ ਦੇ ਸਟਾਫ਼ ਵੱਲੋਂ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ ਵੀਰਵਾਰ ਨੂੰ ਗਿਆਨੀ ਰਘਬੀਰ ਸਿੰਘ ਨਵੀਂ ਦਿੱਲੀ ਤੋਂ ਸੈਨ ਫ੍ਰਾਂਸਿਸਕੋ ਯੂਐੱਸਏ ਲਈ ਏਅਰ ਇੰਡੀਆ ਦੀ ਫਲਾਈਟ ਏਆਈ183 ਰਾਹੀਂ ਬਿਜ਼ਨਸ ਕਲਾਸ ਵਿੱਚ ਸਫ਼ਰ ਕਰਨ ਲਈ ਦਿੱਲੀ ਹਵਾਈ ਅੱਡੇ ਵਿਖੇ ਪਹੁੰਚੇ ਸਨਜਿੱਥੇ ਏਅਰ ਇੰਡੀਆ ਫਲਾਈਟ ਵਿੱਚ ਬੈਠਣ ਸਮੇਂ ਸਾਫ ਸਫਾਈ ਅਤੇ ਸੀਟਾਂ ਦੀਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਸ਼ਿਕਾਇਤ ਕੀਤੀ

ਉਨ੍ਹਾਂ ਦੋਸ਼ ਲਗਾਇਆ ਕਿ ਸ਼ਿਕਾਇਤ ਕਰਨ ਉੱਤੇ ਏਅਰਲਾਈਨ ਦੇ ਸਟਾਫ਼ ਵੱਲੋਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ ਹਾਲਾਂਕਿ ਜਹਾਜ਼ ਦੇ ਕਪਤਾਨ ਕੁਝ ਹੱਦ ਤੱਕ ਠੀਕ ਗੱਲਕਰ ਰਹੇ ਸੀ ਇਸ ਮਗਰੋਂ ਉਹ ਜਹਾਜ਼ ਤੋਂ ਬਾਹਰ  ਗਏ ਅਤੇ ਤਿੰਨ ਘੰਟੇ ਉਨ੍ਹਾਂ ਨੂੰ ਏਅਰਪੋਰਟ ’ਤੇ ਖੱਜਲ ਖੁਆਰ ਕੀਤਾ ਗਿਆ

ਗਿਆਨੀ ਰਘਬੀਰ ਸਿੰਘ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਸਾਂਝੀ ਕੀਤੀ ਇਸ ਘਟਨਾ ਤੋਂ ਬਾਅਦ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੰਦਾ ਕੀਤੀ ਹੈ         

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੰਘ ਸਾਹਿਬ ਜੀ ਨੇ ਵਿਦੇਸ਼ਾਂ ਵਿੱਚ ਕਈ ਪ੍ਰਚਾਰ ਦੌਰੇ ਕੀਤੇ ਹਨ ਤੇ ਹੁਣ ਵੀ ਜਦੋਂ ਉਹ ਨਵੀਂ ਦਿੱਲੀ ਤੋਂ ਅਮਰੀਕਾ ਜਾ ਰਹੇ ਸਨਤਾਂ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੀਆਂ ਟਿਕਟਾਂ ਹੋਣ ਦੇ ਬਾਵਜੂਦ ਬਹੁਤ ਮਾੜੇ ਹਾਲਤ ਵਾਲੀਆਂ ਸੀਟਾਂ ਉਨ੍ਹਾਂ ਸਮੇਤ ਹੋਰ ਯਾਤਰੀਆਂ ਨੂੰ ਦਿੱਤੀਆਂ ਗਈਆਂ ਜਿਸ ਦਾ ਉਨ੍ਹਾਂ ਨੇ ਮੌਕੇ ਉੱਤੇ ਵਿਰੋਧਕੀਤਾ ਹੈ

ਜਥੇਦਾਰ ਗੜਗੱਜ ਨੇ ਕਿਹਾ ਕਿ ਵਿਰੋਧ ਕਰਨ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੂੰ ਖੱਜਣ ਖੁਆਰ ਕਰਨਾ ਬਹੁਤ ਹੀ ਨਿੰਦਣਯੋਗ ਵਿਵਹਾਰ ਅਤੇ ਕਾਰਵਾਈ ਹੈ ਉਨ੍ਹਾਂ ਕਿਹਾਕਿ ਕੇਂਦਰੀ ਹਵਾਈਬਾਜੀ ਮੰਤਰੀ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀਪਦਵੀ ਬਹੁਤ ਹੀ ਸਤਿਕਾਰਯੋਗ ਹੈ ਕਿਉਂਕਿ ਇਹ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਥਾਪੇ ਗਏ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਚੱਲਦੀ  ਰਹੀ ਸਿੱਖਾਂ ਦੀ ਵਿਲੱਖਣ ਵਿਰਾਸਤ ਦਾ ਹਿੱਸਾ ਹੈਇਸ ਲਈ ਕੇਂਦਰੀ ਏਜੰਸੀਆਂ ਅਤੇ ਹਵਾਈ ਅੱਡੇ ਉੱਤੇ ਤਾਇਨਾਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਤਿਕਾਰ ਤੇ ਸਨਮਾਨ ਦਾ ਹਮੇਸ਼ਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਸਿੰਘ ਸਾਹਿਬ ਨਾਲ ਸੰਪਰਕ ਕਰਕੇ ਸਮੁੱਚੀ ਘਟਨਾ ਦੀ ਜਾਣਕਾਰੀ ਲੈਣਗੇ

ਧਾਮੀ ਨੇ ਕਿਹਾ ਕਿ ਏਅਰ ਇੰਡੀਆ ਦੇ ਕਰਮਚਾਰੀਆਂ ਵੱਲੋਂ ਸਿੱਖ ਕੌਮ ਦੀ ਅਤਿ ਆਦਰਯੋਗ ਅਤੇ ਧਾਰਮਿਕ ਰੂਪ ਵਿੱਚ ਮਹੱਤਵਪੂਰਨ ਸ਼ਖ਼ਸੀਅਤ ਨਾਲ ਕੀਤਾ ਗਿਆ ਗਲਤ ਵਿਹਾਰ ਨਿਰਾਸ਼ਾਜਨਕ ਹੈ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਇਕ ਵਿਅਕਤੀ ਨਾਲ ਦੁਰਵਿਹਾਰ ਦਾ ਨਹੀਂਸਗੋਂ ਸਿੱਖ ਧਰਮ ਅਤੇ ਉਸ ਦੀ ਸਤਿਕਾਰਤ  ਸ਼ਖਸੀਅਤ ਦਾਨਿਰਾਦਰ ਹੈ ਉਨ੍ਹਾਂ ਕੇਂਦਰੀ ਹਵਾਬਾਜ਼ੀ ਮੰਤਰੀ ਕੋਲੋਂ ਇਸ ਘਟਨਾ ਦੀ ਤਤਕਾਲ ਜਾਂਚ ਮੰਗਦਿਆਂ ਕਿਹਾ ਕਿ ਜਿੰਨ੍ਹਾਂ ਕਰਮਚਾਰੀਆਂ ਵੱਲੋਂ ਇਹ ਦੁਰਵਿਵਹਾਰ ਕੀਤਾ ਗਿਆਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਇਸ ਲਈ ਵੀ ਜ਼ਰੂਰੀ ਹੈ ਕਿ ਭਾਰਤ ਦੇਸ਼ ਦੀ ਏਅਰਲਾਈਨ ਭਵਿੱਖ ਵਿਚ ਕਿਸੇ ਵੀ ਯਾਤਰੀ ਨਾਲ ਅਜਿਹਾ ਵਿਹਾਰ ਨਾਕਰੇ ਜੋ ਦੇਸ਼ ਲਈ ਸ਼ਰਮਨਾਕ ਸਾਬਤ ਹੁੰਦਾ ਹੋਵੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਨੂੰ ਇਹ ਮਾਮਲਾ ਅਥਾਰਟੀ ਕੋਲ ਉਠਾਉਣ ਅਤੇ ਹੋਰਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related