ADVERTISEMENTs

ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰਕੇ ਕਤਲ

ਆਸਟ੍ਰੇਲੀਆ ਵਿੱਚ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਪਟਿਆਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਪੁੱਤਰ ਅਮਰਿੰਦਰ ਸਿੰਘ ਸਾਹਨੀ, ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਇੱਕ ਕਾਰ ਪਾਰਕਿੰਗ ਵਿੱਚ ਝਗੜੇ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ।ਪੁੱਤਰ ਦੀ ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿੱਚ ਹੈ। ਆਸਟ੍ਰੇਲੀਆਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਮਰਿੰਦਰ ਸਿੰਘ ਸਾਹਨੀ ਕੁਝ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਸੈਟਲ ਹੋ ਗਿਆ ਸੀ। ਕੱਲ੍ਹ ਵੀਰਵਾਰ ਰਾਤ ਨੂੰ ਲਗਭਗ 12:45 ਵਜੇ, ਏਕਮ ਸਿੰਘ ਦੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਇੱਕ ਪਾਰਕਿੰਗ 'ਚ ਮੌਜੂਦ ਨੌਜਵਾਨਾਂ ਨਾਲ ਬਹਿਸ ਹੋ ਗਈ। ਜਿਸ ਤੋਂ ਬਾਅਦ ਨੌਜਵਾਨਾਂ ਨੇ ਏਕਮ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਉਸਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ। ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video