ADVERTISEMENTs

ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਕਿਸਨੂੰ ਕਿਥੋਂ ਮਿਲੀ ਟਿਕਟ?

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹੁਣ ਪਾਰਟੀ ਨੇ ਛੇ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

ਅਕਾਲੀ ਦਲ ਨੇ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ / fb @ Shiromani Akali Dal

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਛੇ ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਨੇ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ, ਫਿਰੋਜ਼ਪੁਰ ਲੋਕ ਸਭਾ ਤੋਂ ਨਰਦੇਵ ਸਿੰਘ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਟਿਕਟਾਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪਾਰਟੀ ਸੱਤ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀ ਹੈ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਬਾਦਲ ਚੌਥੀ ਵਾਰ ਬਠਿੰਡਾ ਤੋਂ ਚੋਣ ਲੜਨਗੇ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਤੱਕ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਟਿਕਟ ਮਿਲਣ ਦੀ ਕਾਫੀ ਚਰਚਾ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹੁਣ ਪਾਰਟੀ ਨੇ ਛੇ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪੰਜਾਬ ਵਿੱਚ ਅਕਾਲੀ ਦਲ ਨੇ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਸੱਤ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਪਾਰਟੀ ਨੇ ਆਨੰਦਪੁਰ ਸਾਹਿਬ ਤੋਂ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ, ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਵਿਧਾਇਕ ਐਨ. ਸ਼ਰਮਾ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ।

ਇਸੇ ਤਰ੍ਹਾਂ ਸੰਗਰੂਰ ਸੀਟ ਤੋਂ ਇਕਬਾਲ ਸਿੰਘ ਝੂੰਦਾਂ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਅਤੇ ਫਰੀਦਕੋਟ ਤੋਂ ਰਾਜਵਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related