ADVERTISEMENTs

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਦਾ ਸਾਥ ਦੇਵੇ ਸੰਗਤ: ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਮੁਤਾਬਿਕ, ਕਮੇਟੀ ਦੇ ਮੈਂਬਰ ਸਿੱਖਾਂ ਦੀ ਰਾਜਨੀਤੀ ਨੂੰ ਪੁਨਰ ਸੁਰਜੀਤ ਕਰਨ ਲਈ ਯਤਨ ਕਰ ਰਹੇ ਹਨ।

ਪਟਿਆਲਾ ਦੇ ਸਮਾਗਮ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ / Courtesy Photo

ਜ਼ਿਲ੍ਹਾ ਪਟਿਆਲਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਇਸ ਸਮਾਗਮ ਵਿੱਚ ਉਨ੍ਹਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਕੀਤੀਆਂ। ਸਮਾਗਮ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਅਜਿਹੇ ਧਾਰਮਿਕ ਸਮਾਗਮ ਹਰ ਇਲਾਕੇ ਵਿੱਚ ਹੋਣੇ ਚਾਹਿਦੇ ਹਨ।

ਉਨ੍ਹਾਂ ਮੌਜੂਦਾ ਹਾਲਾਤਾਂ ‘ਤੇ ਬੋਲਦਿਆਂ ਕਿਹਾ ਕਿ ਸੰਸਥਾਵਾਂ ਇੱਕ ਘਰ ਦੀ ਨਿਆਈ ਹੁੰਦੀਆਂ ਨੇ ਜਿਨ੍ਹਾਂ ਦੀ ਸਾਫ ਸਫਾਈ ਜਰੂਰੀ ਹੁੁੰਦੀ ਹੈ ਨਹੀ ਤਾਂ ਉਹ ਖੰਡਰ ਬਣ ਜਾਂਦੀਆਂ ਹਨ। ਪਰ ਅਸੀ ਆਪਣੀਆਂ ਸੰਸਥਾਵਾਂ ਨੂੰ ਖੰਡਰ ਨਹੀ ਬਣਨ ਦੇਵਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਿਆ ਹੈ ਅਤੇ ਇਹ ਕਦੀ ਵੀ ਖਤਮ ਨਹੀਂ ਹੋਵੇਗਾ। ਕੁਝ ਲੋਕ ਆਉਂਦੇ ਹਨ ਅਤੇ ਚਲੇ ਜਾਂਦੇ ਹਨ ਪਰ ਅਕਾਲੀ ਦਲ ਹਮੇਸ਼ਾ ਰਹੇਗਾ। ਸ਼੍ਰੋਮਣੀ ਅਕਾਲੀ ਦਲ ਸਿਰਫ਼ ਅਤੇ ਸਿਰਫ਼ ਪੰਜਾਬ ਅਤੇ ਪੰਥ ਦਾ ਹੈ।ਲੋੜ ਹੈ ਕੁਝ ਸੁਧਾਰਾਂ ਦੀ ਅਤੇ ਸਮੇਂ-ਸਮੇਂ ‘ਤੇ ਪੈਦਾ ਹੋਈਆਂ ਘਾਟਾਂ ਨੂੰ ਦੂਰ ਕਰਨ ਦੀ।

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਬਾਰੇ ਬੋਲਦੇ ਹੋਏ ਕਿਹਾ ਕਿ ਜੋ ਕਮੇਟੀ ਸ੍ਰੀ ਅਕਾਲ ਤਖਤ ਤੋਂ ਬਣਾਈ ਗਈ ਹੈੈ, ਉਸ ਦਾ ਸਾਰੀ ਸਿੱਖ ਸੰਗਤ ਨੂੰ ਸਾਥ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਮੁਤਾਬਿਕ, ਕਮੇਟੀ ਦੇ ਮੈਂਬਰ ਸਿੱਖਾਂ ਦੀ ਰਾਜਨੀਤੀ ਨੂੰ ਪੁਨਰ ਸੁਰਜੀਤ ਕਰਨ ਲਈ ਯਤਨ ਕਰ ਰਹੇ ਹਨ।ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਦਾ ਸਤਿਕਾਰ ਕੀਤਾ ਹੈ ਅਤੇ ਉਹ ਅਡੋਲ ਰਹਿ ਕੇ ਸਿੱਖ ਰਾਜਨੀਤੀ ਦੇ ਪੁਨਰ ਨਿਰਮਾਣ ਲਈ ਵਚਨਬੱਧ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਨੌਜਵਾਨ ਵੱਡਾ ਰੋਲ ਅਦਾ ਕਰ ਸਕਦੇ ਹਨ। ਅੱਜ ਪੰਜਾਬ ਦੀ ਸਿਆਸਤ ਗਲਤ ਦਿਸ਼ਾ ਵੱਲ ਚਲੀ ਗਈ ਹੈ, ਜਿਸ ਕਾਰਨ ਉਨ੍ਹਾਂ ਦਾ ਵੱਡਾ ਨੁਕਸਾਨ ਹੋਣਾ ਹੈ। ਪੰਜਾਬ ਉਸ ਦਾ ਨੁਕਸਾਨ ਭੁਗਤ ਵੀ ਰਿਹਾ ਹੈ। ਨੌਜਵਾਨ ਬੱਚੇ ਬੱਚੀਆਂ ਮਿਲ ਕੇ ਪੰਜਾਬ ਦੀ ਸਿਆਸਤ ਨੂੰ ਦਲਦਲ ਵਿੱਚੋਂ ਕੱਢ ਸਕਦੇ ਹਨ, ਆਪਣੀਆਂ ਸੰਸਥਾਵਾਂ ਨੂੰ ਉੱਚਾ ਚੁੱਕ ਸਕਦੇ ਹਨ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related