ADVERTISEMENTs

ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

ਹੁਣ 20 ਮਈ 2025 ਤੱਕ ਭੇਜੇ ਜਾ ਸਕਣਗੇ ਸੁਝਾਅ

ਸ੍ਰੀ ਅਕਾਲ ਤਖ਼ਤ ਸਾਹਿਬ / Courtesy Photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸਨ। 


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬੇਸ਼ੱਕ ਬਹੁਤ ਸਾਰੇ ਸੁਝਾਅ ਪ੍ਰਾਪਤ ਹੋਏ ਹਨ, ਪ੍ਰੰਤੂ ਇਸ ਦੇ ਹੋਰ ਵਿਸਥਾਰ ਲਈ 20 ਮਈ 2025 ਤੱਕ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। 


ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਹਿਲੇ ਪੁੱਜੇ ਸੁਝਾਵਾਂ ਨੂੰ ਵਾਚਣ ਅਤੇ ਕੱਚਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ, ਜਿਸ ਮਗਰੋਂ ਇਕ ਕਮੇਟੀ ਗਠਤ ਕਰਕੇ ਇਸ ਨੂੰ ਅੰਤਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 77101-36200 ਉੱਤੇ ਭੇਜੇ ਜਾਣ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related