ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਪਹੁੰਚੇ ਹਨ। ਹਰਜਿੰਦਰ ਧਾਮੀ ਵੱਲੋਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਜਗੀਰ ਕੌਰ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਗਈ ਸੀ। ਜਿਸ ਦੇ ਚੱਲਦਿਆਂ ਮਹਿਲਾ ਕਮਿਸ਼ਨ ਵੱਲੋਂ ਧਾਮੀ ਖਿਲਾਫ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਸੀ ਉਨ੍ਹਾਂ ਨੂੰ 4 ਦਿਨ ਦੇ ਅੰਦਰ ਅੰਦਰ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ।
ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ ਸੀ। ਐਡਵੋਕੇਟ ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login