ADVERTISEMENTs

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸੁਖਬੀਰ ਬਾਦਲ ਸਮੇਤ ਮੰਤਰੀਆਂ ਨੂੰ ਖਾਸ ਫੁਰਮਾਨ

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਫੁਰਮਾਨ ਜਾਰੀ ਕੀਤਾ ਹੈ ਕਿ ਇਸ ਪੇਸ਼ੀ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸ਼ੋਰ ਸ਼ਰਾਬਾ ਨਾ ਕੀਤਾ ਜਾਵੇ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ / Courtesy Photo

ਸੁਖਬੀਰ ਸਮੇਤ ਸਾਬਕਾ ਮੰਤਰੀਆਂ ਦੀ ਪੇਸ਼ੀ ਤੋਂ ਪਹਿਲਾਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਫੁਰਮਾਨ ਜਾਰੀ ਕੀਤਾ ਹੈ ਕਿ ਇਸ ਪੇਸ਼ੀ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸ਼ੋਰ ਸ਼ਰਾਬਾ ਨਾ ਕੀਤਾ ਜਾਵੇ, ਨਾਲ ਹੀ ਇਸ ਮੌਕੇ ਹੰਗਾਮਾ ਨਾ ਕਰਨ ਦੀ ਸਖਤ ਤਾੜਨਾ ਵੀ ਕੀਤੀ ਹੈ।

 

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related