ADVERTISEMENTs

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਹੈ। ਨਵੀਂ ਕਮੇਟੀ ਵਿੱਚ ਨਵੇਂ ਤੇ ਪੁਰਾਣੇ ਆਗੂਆਂ ਸਮੇਤ 23 ਆਗੂ ਸ਼ਾਮਲ ਹਨ। ਇਸ ਦੇ ਨਾਲ ਹੀ ਬਾਗੀ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ / Facebook/ Dr Daljit Singh Cheema

ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿੱਚੋਂ ਬਾਗੀ ਆਗੂਆਂ ਨੂੰ ਦਰਵਾਜ਼ਾ ਦਿਖਾ ਦਿੱਤਾ ਗਿਆ ਹੈ ਅਤੇ ਪੁਰਾਣੇ ਅਤੇ ਨਵੇਂ ਸਮੇਤ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਰ ਕਮੇਟੀ ਵਿੱਚ ਚਾਰ ਸਾਬਕਾ ਅਹੁਦੇਦਾਰ ਵਿਸ਼ੇਸ਼ ਇਨਵਾਈਟੀ ਮੈਂਬਰਾਂ ਨੂੰ ਵੀ ਥਾਂ ਦਿੱਤੀ ਗਈ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੇ ਪ੍ਰਸਤਾਵ ਅਨੁਸਾਰ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪੁਨਰਗਠਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਇਸ ਤੋਂ ਪਹਿਲਾਂ ਬਾਗੀ ਆਗੂਆਂ ਨੂੰ ਹਟਾਉਣ ਦੇ ਮਕਸਦ ਨਾਲ 23 ਜੁਲਾਈ ਨੂੰ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਤਰ੍ਹਾਂ ਜਿਨ੍ਹਾਂ ਬਾਗੀ ਆਗੂਆਂ ਨੂੰ ਕੋਰ ਕਮੇਟੀ ਤੋਂ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਹਨ। ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿੱਚੋਂ ਵੀ ਕੱਢ ਦਿੱਤਾ ਗਿਆ ਸੀ।

ਲੋਕ ਸਭਾ ਚੋਣਾਂ ਤੋਂ ਬਾਅਦ ਪੁਰਾਣੀ ਕੋਰ ਕਮੇਟੀ ਦੀ ਆਖਰੀ ਮੀਟਿੰਗ ਜੂਨ ਮਹੀਨੇ ਹੋਈ ਸੀ, ਜਿਸ ਵਿੱਚ ਇਹ ਸਾਰੇ ਬਾਗੀ ਆਗੂ ਸ਼ਾਮਲ ਹੋਏ ਸਨ। ਨਵੀਂ ਕੋਰ ਕਮੇਟੀ ਵਿੱਚ ਦੋ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਨਰੇਸ਼ ਗੁਜਰਾਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਹਨ। ਬਲਦੇਵ ਸਿੰਘ ਖਹਿਰਾ ਫਿਲੌਰ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ, ਜਦਕਿ ਨਰੇਸ਼ ਗੁਜਰਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਅਨਿਲ. ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ.ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ ਅਤੇ ਹਰਮੀਤ ਸਿੰਘ ਸੰਧੂ ਸ਼ਾਮਲ ਹਨ।

ਦੱਸ ਦੇਈਏ ਕਿ ਅਕਾਲੀ ਦਲ ਦਾ ਬਾਗੀ ਧੜਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਬਾਗ਼ੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹੀ ਕਾਰਨ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦਾ ਹਵਾਲਾ ਦਿੰਦੇ ਹੋਏ ਬਾਗੀਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ, ਜਿਨ੍ਹਾਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related