ADVERTISEMENTs

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੁੱਖ ਚੋਣ ਅਧਿਕਾਰੀ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪ੍ਰਾਈਮ ਸਿਨੇਮਾ ਦੇ ਮਾਲਕਾਂ ਅਤੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਅਗਲੇਰੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਰਿਪੋਰਟ ਭੇਜੀ ਗਈ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ / screengrab from video

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕਰਦੇ ਹੋਏ, ਪਟਿਆਲਾ ਪੁਲਿਸ ਨੇ MCMC, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕਾਂ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਨੂੰ ਸਿਨੇਮਾ ਹਾਲਾਂ ਵਿੱਚ ਇਸ਼ਤਿਹਾਰਾਂ ਵਜੋਂ ਦਿਖਾਇਆ ਜਾ ਰਿਹਾ ਹੈ। 


ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ, ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ, ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਜਾਰੀ ਹੁਕਮ ਜਾਰੀ ਕਰਦੇ ਹਨ) ਨਾਲ ਸੰਪਰਕ ਕੀਤਾ। ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਤੋਂ ਰਿਪੋਰਟ ਮੰਗੀ ਗਈ।
 
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਵੀ ਕੀਤਾ ਗਿਆ। ਮਾਮਲਾ ਸਿਨੇਮਾ ਹਾਲਾਂ ਵਿੱਚ ਇਸ਼ਤਿਹਾਰਾਂ ਦੇ ਟੈਲੀਕਾਸਟ ਨਾਲ ਸਬੰਧਤ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਅੱਗੇ ਰੱਖਿਆ ਗਿਆ ਸੀ।

 
MCMC ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177 ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਵਿਰੁੱਧ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। 

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related